ਸੜਕ ਹਾਦਸਿਆਂ ’ਚ 5 ਜਣੇ ਜ਼ਖ਼ਮੀ
ਸੜਕ ਹਾਦਸਿਆਂ ਵਿਚ 5 ਵਿਅਕਤੀ ਜ਼ਖ਼ਮੀ
Publish Date: Fri, 06 Feb 2026 04:26 PM (IST)
Updated Date: Sat, 07 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ਵਿਚ ਵੱਖ ਵੱਖ ਸੜਕ ਹਾਦਸਿਆਂ ’ਚ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸਥਾਨਕ ਦਾਣਾ ਮੰਡੀ ਵਿਚ ਸਬਜ਼ੀ ਮੰਡੀ ਨੇੜੇ ਦੋ ਮੋਟਰਸਾਈਕਲਾਂ ਦੀ ਆਪਸ ’ਚ ਟੱਕਰ ਹੋ ਗਈ। ਹਾਦਸੇ ਵਿਚ ਚਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏੇ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਕਾਕਾ ਸਿੰਘ ਵਾਸੀ ਕੋਟਸ਼ਮੀਰ, ਪਰਮਪ੍ਰੀਤ ਸਿੰਘ ਵਾਸੀ ਬੁਲਾਡੇਵਾਲਾ, ਗੋਵਿੰਦ ਰਾਜ ਵਾਸੀ ਤਲਵੰਡੀ ਸਾਬੋਂ, ਖੁਸ਼ਪ੍ਰੀਤ ਸਿੰਘ ਵਾਸੀ ਕੋਟਸ਼ਮੀਰ ਵਜੋਂ ਹੋਈ। ਖੁਸ਼ਪ੍ਰੀਤ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸੇ ਤਰ੍ਹਾਂ ਸਥਾਨਕ ਠੰਡੀ ਸੜਕ ’ਤੇ ਇਕ ਐਕਟਿਵਾ ਸਵਾਰ ਲੜਕੀ ਦਾ ਸਤੁੰਲਨ ਵਿਗੜ ਗਿਆ। ਜਿਸ ਨਾਲ ਉਕਤ ਲੜਕੀ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਅਮਨਪ੍ਰੀਤ ਕੌਰ ਵਾਸੀ ਪਿੰਡ ਤਿਉਣਾ ਵਜੋਂ ਹੋਈ।