ਆਸ਼ਾ ਵਰਕਰਾਂ ਦਾ ਕੀਤਾ ਸਨਮਾਨ
ਆਸ਼ਾ ਵਰਕਰਾਂ ਨੂੰ ਕੀਤਾ ਸਨਮਾਨਿਤ
Publish Date: Fri, 06 Feb 2026 04:32 PM (IST)
Updated Date: Sat, 07 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਵਿਭਾਗ ਵੱਲੋਂ ਸਮਾਜ ਸੇਵੀ ਸੰਸਥਾ ਕੈਂਪਿੰਡ ਦੇ ਸਹਿਯੋਗ ਨਾਲ ਪਰਸਰਾਮ ਨਗਰ ਵਿਖੇ ਲਗਾਏ ਗਏ ਕੈਂਸਰ ਸਕਰੀਨਿੰਗ ਕੈਂਪ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀਆਂ ਆਸ਼ਾ ਵਰਕਰ ਲਲਿਤਾ, ਸੁਨੀਤਾ ਰਾਣੀ, ਬਬੀਤਾ, ਕੁਲਵਿੰਦਰ ਕੌਰ ਅਤੇ ਕ੍ਰਿਸ਼ਨਾ ਰਾਣੀ ਨੂੰ ਸਿਵਲ ਸਰਜਨ ਵੱਲੋਂ ਸਨਮਾਨਿਤ ਕੀਤਾ ਗਿਆ। ਸਿਵਲ ਸਰਜਨ ਨੇ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ, ਜੋ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਤੇ ਜਾਗਰੂਕਤਾ ਪ੍ਰਦਾਨ ਕਰਦੀਆਂ ਹਨ। ਸਿਵਲ ਸਰਜਨ ਨੇ ਉਮੀਦ ਜਤਾਈ ਕਿ ਭਵਿੱਖ ’ਚ ਵੀ ਆਸ਼ਾ ਵਰਕਰ ਇਸੇ ਤਰ੍ਹਾਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੀਆਂ ਰਹਿਣਗੀਆਂ। ਡਾ. ਕਰਨ ਅਬਰੋਲ ਨੇ ਦੱਸਿਆ ਕਿ ਮੂੰਹ ਦੇ ਕੈਸਰ ਦੀ ਜਾਂਚ ਲਈ ਨੇੜਲੇ ਸਿਹਤ ਕੇਂਦਰ ਵਿਚ ਹਰ ਦੋ ਸਾਲ ਬਾਅਦ ਰੂਟੀਨ ਜਾਂਚ ਕਰਵਾਉਣੀ ਚਾਹੀਦੀ ਹੈ । ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਡਿਪਟੀ ਮਾਸ ਮੀਡੀਆ ਅਫ਼ਸਰ ਕੇਵਲ ਸਿੰਘ, ਜ਼ਿਲ੍ਹਾ ਬੀਸੀਸੀ ਨਰਿੰਦਰ ਕੁਮਾਰ ਹਾਜ਼ਰ ਸਨ ।