ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਇਆ ਕੈਂਪ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ
Publish Date: Fri, 06 Feb 2026 05:54 PM (IST)
Updated Date: Sat, 07 Feb 2026 04:05 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਗੁਲਾਬਗੜ੍ਹ ਵਿਖੇ ਇਕ ਵਿਸ਼ੇਸ਼ ਸਿਹਤ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਆਯੋਜਨ ਜਸਵਿੰਦਰ ਸਿੰਘ ਸ਼ਿੰਦਾ, ਹਲਕਾ ਇੰਚਾਰਜ ਬਠਿੰਡਾ ਦਿਹਾਤੀ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਇਕ ਲੋਕ-ਹਿਤੈਸ਼ੀ ਯੋਜਨਾ ਹੈ, ਜਿਸਦਾ ਮਕਸਦ ਹਰ ਵਰਗ ਦੇ ਲੋਕਾਂ ਨੂੰ ਗੁਣਵੱਤਾ ਭਰਪੂਰ ਅਤੇ ਸਸਤਾ ਇਲਾਜ ਮੁਹੱਈਆ ਕਰਵਾਉਣਾ ਹੈ। ਕੈਂਪ ਵਿਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਜਾਂ ਘੱਟ ਖਰਚੇ ‘ਤੇ ਇਲਾਜ ਕਰਵਾ ਸਕਣਗੇ, ਜਿਸ ਨਾਲ ਗਰੀਬ ਅਤੇ ਮੱਧਵਰਗੀ ਪਰਿਵਾਰਾਂ ‘ਤੇ ਆਰਥਿਕ ਬੋਝ ਘੱਟ ਹੋਵੇਗਾ। ਇਸ ਮੌਕੇ ਸਰਪੰਚ ਲੱਖਪ੍ਰੀਤ ਸਿੰਘ ਬਰਾੜ, ਪੰਚ ਗੁਰਦਿੱਤ ਸਿੰਘ, ਜੁਗਰਾਜ ਸਿੰਘ, ਰਾਮ ਸਿੰਘ, ਦਵਿੰਦਰ ਸਿੰਘ ਅਤੇ ਮਗਨਰੇਗਾ ਸਕੱਤਰ ਬਲਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।