ਵੋਟਰ ਸੂਚੀਆਂ ਦੀ ਸੋਧ ਦਾ ਕੰਮ ਜਾਰੀ: ਚੋਣ ਰਜਿਸਟ੍ਰੇਸ਼ਨ ਅਫਸਰ
ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ: ਚੋਣਕਾਰ ਰਜਿਸਟਰੇਸ਼ਨ ਅਫਸਰ
Publish Date: Fri, 06 Feb 2026 06:02 PM (IST)
Updated Date: Sat, 07 Feb 2026 04:05 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਲਗਾਤਾਰ ਜਾਰੀ ਹੈ, ਤਾਂ ਜੋ ਹਰ ਯੋਗ ਵੋਟਰ ਦੀ ਜਾਣਕਾਰੀ ਨੂੰ ਸਹੀ, ਪਾਰਦਰਸ਼ੀ ਤੇ ਆਧੁਨਿਕ ਢੰਗ ਨਾਲ ਦਰਜ ਕੀਤਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣਕਾਰ ਰਜਿਸਟਰੇਸ਼ਨ ਅਫਸਰ -ਕਮ- ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਬਲਕਰਨ ਸਿੰਘ ਨੇ ਕਿਹਾ ਕਿ ਵੋਟਰ ਸੂਚੀਆਂ ਵਿਚ ਮੌਜੂਦ ਧੁੰਦਲੀਆਂ ਅਤੇ ਬਲੈਕ ਐਂਡ ਵਾਈਟ ਫੋਟੋਆਂ ਦੀ ਥਾਂ ਨਵੀਆਂ ਰੰਗੀਨ ਤੇ ਸਾਫ਼-ਸੁਥਰੀਆਂ ਫੋਟੋਆਂ ਅਪਡੇਟ ਕਰਨ ਲਈ ਫਾਰਮ ਨੰਬਰ–8 ਭਰੇ ਜਾ ਰਹੇ ਹਨ। ਇਸਦੇ ਨਾਲ ਹੀ ਐੱਸਆਈਆਰ ਸਬੰਧੀ ਸਾਲ 2025 ਦੀ ਵੋਟਰ ਸੂਚੀ ਵਿਚ ਦਰਜ ਵੋਟਰਾਂ ਨੂੰ ਸਾਲ 2003 ਦੀ ਵੋਟਰ ਸੂਚੀ ਨਾਲ ਮੈਪ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਇਸ ਕੰਮ ਨੂੰ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਬੂਥ ਲੈਵਲ ਅਫਸਰ (ਬੀਐੱਲਓਜ਼) ਹਰ ਹਫਤੇ ਦੇ ਮੰਗਲਵਾਰ ਤੇ ਬੁੱਧਵਾਰ ਨੂੰ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਸੁਧਾਈ ਲਈ ਫਾਰਮ ਨੰਬਰ–8 ਭਰਨ ਦੇ ਨਾਲ-ਨਾਲ ਮੈਪਿੰਗ ਦਾ ਕੰਮ ਵੀ ਕਰਨਗੇ। ਚੋਣਕਾਰ ਰਜਿਸਟਰੇਸ਼ਨ ਅਫਸਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੀਐਲਓਜ਼ ਨੂੰ ਪੂਰਾ ਸਹਿਯੋਗ ਪ੍ਰਦਾਨ ਕਰਨ ਅਤੇ ਉਨ੍ਹਾਂ ਵੱਲੋਂ ਮੰਗੇ ਗਏ ਲੋੜੀਂਦੇ ਦਸਤਾਵੇਜ਼ ਅਤੇ ਤਸਵੀਰਾਂ ਸਮੇਂ ਸਿਰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਨਿਰਵਿਘਨ ਅਤੇ ਸਫਲਤਾਪੂਰਵਕ ਮੁਕੰਮਲ ਕੀਤਾ ਜਾ ਸਕੇ।