ਹੈਰੋਇਨ ਸਣੇ ਤਿੰਨ ਕਾਬੂ, ਨਸ਼ਾ ਕਰਨ ਵਾਲੇ ਵੀ ਦੋ ਕਾਬੂ
12 ਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫਤਾਰ, ਨਸ਼ਾ ਕਰਨ ਵਾਲੇ ਵੀ ਦੋ ਕਾਬੂ
Publish Date: Sat, 07 Feb 2026 04:24 PM (IST)
Updated Date: Sun, 08 Feb 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦੋਂ ਕਿ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ ਵੀ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਡੀਡੀ ਮਿੱਤਲ ਟਾਵਰ ਦੀ ਬੈਕ ਸਾਈਡ ’ਤੇ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜਮ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਲੱਕੀ ਵਾਸੀ ਗੋਪਾਲ ਨਗਰ ਬਠਿੰਡਾ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਗੋਨਿਆਣਾ ਮੰਡੀ ਦੀ ਦਾਣਾ ਮੰਡੀ ’ਚ ਘੁੰਮ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਜਿਨ੍ਹਾਂ ਦੀ ਪਛਾਣ ਗੁਰਮੀਤ ਸਿੰਘ ਵਾਸੀ ਪਿੰਡ ਭੋਖੜਾ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਲਾਹੜ ਵਿੰਝੂ ਵਜੋਂ ਹੋਈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਥਾਣਾ ਕੋਟਫੱਤਾ ਦੀ ਪੁਲਿਸ ਨੇ ਨਸ਼ਾ ਕਰਨ ਵਾਲੇ ਸੁਖਪ੍ਰੀਤ ਸਿੰਘ ਵਾਸੀ ਗਹਿਰੀ ਦੇਵੀ ਨਗਰ ਤੇ ਸੁਖਚੈਨ ਸਿੰਘ ਵਾਸੀ ਕਟਾਰ ਸਿੰਘ ਵਾਲਾ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਨੇ ਮੰਨਿਆ ਹੈ ਕਿ ਉਹ ਪਿਛਲੇ ਕੁਝ ਸਮੇਂ ਤੋਂ ਚਿੱਟੇ ਦਾ ਸੇਵਨ ਕਰਦੇ ਸਨ।