ਕੁੱਟਮਾਰ ਕਰਨ ਦੇ ਦੋਸ਼ ’ਚ ਨੌਂ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਕਰਨ ਵਾਲੇ ਨੌ ਖਿਲਾਫ ਕੇਸ ਦਰਜ
Publish Date: Sat, 07 Feb 2026 04:26 PM (IST)
Updated Date: Sun, 08 Feb 2026 04:00 AM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਗਿਆਨਾਂ ਵਿੱਚ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁਲਿਸ ਨੇ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਰਾਮਾ ਮੰਡੀ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਲਵਜੀਤ ਸਿੰਘ ਵਾਸੀ ਪਿੰਡ ਗਿਆਨਾ ਨੇ ਦੱਸਿਆ ਕਿ ਅਮਰੀਕ ਸਿੰਘ ਵਗੈਰਾ ਨਾਲ ਜਗ੍ਹਾ ਨੂੰ ਲੈ ਕੇ ਉਨ੍ਹਾਂ ਦਾ ਕਾਫੀ ਸਮੇਂ ਤੋਂ ਰੌਲਾ ਚੱਲਦਾ ਆ ਰਿਹਾ ਹੈ। ਪੀੜਤ ਨੇ ਦੱਸਿਆ ਕਿ ਹੁਣ 5 ਫਰਵਰੀ ਨੂੰ ਅਮਰੀਕ ਸਿੰਘ ਉਸਦਾ ਪੁੱਤਰ ਅਰਮਾਨ ਸਿੰਘ, ਮਨਦੀਪ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਸੰਦੀਪ ਸਿੰਘ, ਵੀਰਾਂ ਕੌਰ ਅਤੇ ਬੂਟਾ ਸਿੰਘ ਵਾਸੀਆਨ ਗਿਆਨਾ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਨੂੰ ਜ਼ਖਮੀ ਹੋ ਗਿਆ। ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਸਾਰੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ