ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਜ਼ਖ਼ਮੀ
ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਜ਼ਖ਼ਮੀ
Publish Date: Sat, 07 Feb 2026 04:37 PM (IST)
Updated Date: Sun, 08 Feb 2026 04:02 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਪਰਸ ਰਾਮ ਨਗਰ ਓਵਰਬ੍ਰਿਜ ਪੁਲ ’ਤੇ ਇਕ ਸਾਈਕਲ ਸਵਾਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਟੱਕਰ ਕਾਰਨ ਸਾਈਕਲ ਸਵਾਰ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਿਆ। ਹਾਦਸੇ ਦੀ ਸੂਚਨਾ ਸਹਾਰਾ ਦਫ਼ਤਰ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਤੇ ਗੁੱਲੀ ਠਾਕੁਰ ਐਂਬੂਲੈਂਸ ਸਮੇਤ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਟੀਮ ਨੇ ਗੰਭੀਰ ਹਾਲਤ ਵਿੱਚ ਸੜਕ ’ਤੇ ਪਏ ਸਾਈਕਲ ਸਵਾਰ ਨੂੰ ਚੁੱਕ ਕੇ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ ਤੇ ਇਲਾਜ ਸ਼ੁਰੂ ਕਰਵਾਇਆ। ਜ਼ਖ਼ਮੀ ਸਾਈਕਲ ਸਵਾਰ ਦੀ ਪਛਾਣ ਅਰਜੁਨ ਪੁੱਤਰ ਸੰਤੋਸ਼ 25 ਸਾਲ ਵਾਸੀ ਮਲੋਟ ਰੋਡ ਵਜੋਂ ਹੋਈ ਹੈ।