ਅੱਖਾਂ ਦੀ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਅੱਜ
ਰਾਮਾਂ ਮੰਡੀ ਵਿਖੇ ਮੁਫ਼ਤ ਅੱਖਾਂ ਦੇ ਆਪਰੇਸ਼ਨ ਕੈਂਪ ਅੱਜ
Publish Date: Sat, 07 Feb 2026 04:46 PM (IST)
Updated Date: Sun, 08 Feb 2026 04:02 AM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ
ਦਿ ਰਾਮਾਂ ਸਹਾਰਾ ਵੈਲਫੇਅਰ ਕਲੱਬ ਵੱਲੋਂ ਸਹਾਰਾ ਆਈ ਸੈਂਟਰ (ਸਹਾਰਾ ਕਲੱਬ ਆਸ਼ਰਮ), ਰਾਮਸਰਾ ਰੋਡ, ਰਾਮਾਂ ਮੰਡੀ ਵਿਖੇ ਮੁਫ਼ਤ ਅੱਖਾਂ ਦੇ ਆਪਰੇਸ਼ਨਾਂ ਦਾ ਵਿਸ਼ਾਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਮਿਤੀ 8 ਫਰਵਰੀ 2026, ਦਿਨ ਐਤਵਾਰ ਨੂੰ ਆਯੋਜਿਤ ਕੀਤਾ ਜਾਵੇਗਾ। ਕੈਂਪ ਪ੍ਰੇਮ ਲਤਾ ਕਪੂਰ ਅਤੇ ਰਾਮਪਾਲ ਕਪੂਰ ਦੀ ਪਾਵਨ ਯਾਦ ਨੂੰ ਸਮਰਪਿਤ ਹੈ, ਜਿਸਦਾ ਆਯੋਜਨ ਉਨ੍ਹਾਂ ਦੇ ਸਪੁੱਤਰ ਰਾਕੇਸ਼ ਕਪੂਰ (ਗਰੇ ਮੇਟਰ ਇੰਸਟੀਚਿਊਟ) ਤੇ ਪੂਰੇ ਕਪੂਰ ਪਰਿਵਾਰ ਵੱਲੋਂ ਕੀਤਾ ਜਾ ਰਿਹਾ ਹੈ। ਕੈਂਪ ਦੌਰਾਨ ਮਾਹਿਰ ਡਾਕਟਰ ਕਰਨ ਸਾਗਵਾਲ ਵੱਲੋਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਰੂਰਤਮੰਦ ਮਰੀਜ਼ਾਂ ਦੇ ਅੱਖਾਂ ਦੇ ਆਪਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾਣਗੇ। ਇਸ ਮੌਕੇ ਕਲੱਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਕਾਂਸਲ ਨੇ ਇਲਾਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਸੇਵਾ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਦਿ ਰਾਮਾਂ ਸਹਾਰਾ ਵੈਲਫੇਅਰ ਕਲੱਬ ਦੇ ਪ੍ਰਧਾਨ ਐਡਵੋਕੇਟ ਸੁਰੇਸ਼ ਕਾਂਸਲ ਵਲੋਂ ਜਾਣਕਾਰੀ ਦਿੱਤੀ ਗਈ ਕਿ ਇਹ ਕੈਂਪ ਹਰ ਮਹੀਨੇ ਦੇ ਦੂਸਰੇ ਐਤਵਾਰ ਨੂੰ ਲਗਦੇ ਹਨ ਅਤੇ ਕਲੱਬ ਵੱਲੋਂ ਸਮੇਂ-ਸਮੇਂ ‘ਤੇ ਕੀਤੇ ਜਾ ਰਹੇ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਲੋਕ-ਭਲਾਈ ਵੱਲ ਇੱਕ ਸਰਾਹਣਯੋਗ ਕਦਮ ਹਨ।