20.84 ਗ੍ਰਾਮ ਹੈਰੋਇਨ ਸਣੇ ਇਕ ਕਾਬੂ, ਪਹਿਲਾਂ ਵੀ ਦਰਜ ਹਨ ਚਾਰ ਕੇਸ
20.84 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, ਪਹਿਲਾਂ ਵੀ ਚਾਰ ਮੁਕਦਮੇ ਹਨ ਦਰਜ
Publish Date: Sat, 07 Feb 2026 04:49 PM (IST)
Updated Date: Sun, 08 Feb 2026 04:02 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ,ਤਲਵੰਡੀ ਸਾਬੋ
ਥਾਣਾ ਤਲਵੰਡੀ ਸਾਬੋ ਅਧੀਨ ਪੈਂਦੀ ਪੁਲਿਸ ਚੌਂਕੀ ਸੀਂਗੋ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦਿਆਂ ਪਿੰਡ ਬਹਿਮਣ ਕੌਰ ਸਿੰਘ ਵਾਲਾ ਦੇ ਕਥਿਤ ਦੋਸ਼ੀ ਜਸਪਾਲ ਸਿੰਘ ਉਰਫ਼ ਬੱਗਾ ਪੁੱਤਰ ਜਸਵੀਰ ਸਿੰਘ ਨੂੰ 20.84 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਇਸ ਸਬੰਧੀ ਮੁਕੱਦਮਾ ਨੰਬਰ 23 ਮਿਤੀ 05.02.2026 ਅਧੀਨ ਧਾਰਾ 21ਬੀ/61/85 ਐਨਡੀਪੀਐਸ ਐਕਟ ਤਹਿਤ ਥਾਣਾ ਤਲਵੰਡੀ ਸਾਬੋ ਵਿਖੇ ਦਰਜ ਕੀਤਾ ਗਿਆ ਹੈ। ਪੁਲਿਸ ਰਿਕਾਰਡ ਮੁਤਾਬਕ ਕਥਿਤ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚਾਰ ਅਪਰਾਧਕ ਮਾਮਲੇ ਦਰਜ ਹਨ। ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਨਸ਼ਾ ਸਪਲਾਈ ਨੈੱਟਵਰਕ ਸਬੰਧੀ ਹੋਰ ਖੁਲਾਸੇ ਕੀਤੇ ਜਾ ਸਕਣ।