ਆਕਸਫੋਰਡ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਪਾਏ ਭੋਗ
ਆਕਸਫੋਰਡ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ
Publish Date: Sat, 07 Feb 2026 05:02 PM (IST)
Updated Date: Sun, 08 Feb 2026 04:02 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇਕ ਅਜਿਹੀ ਸੰਸਥਾ ਹੈ, ਜੋ ਵਿਦਿਆਰਥੀਆਂ ਦੇ ਬੌਧਿਕ ਪੱਖ ਨੂੰ ਤਰਾਸ਼ਣਦੇ ਨਾਲ-ਨਾਲ ਉਹਨਾਂ ਦੀ ਗੁਰਮਤਿ ਵਿੱਚ ਵੀ ਰੁਚੀ ਬਣਾਈ ਰੱਖਣ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਇਸ ਸੰਸਥਾ ਦੇ ਵੱਲੋਂ ਬੜੀ ਸ਼ਰਧਾ ਨਾਲ ਸਕੂਲ ਕੈਂਪਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਕਾਰਜ ਦੌਰਾਨ ਵਿੱਦਿਅਕ ਸੈਸ਼ਨ 2025-26 ਦੀਆਂ ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ, ਵਿਦਿਆਰਥੀਆਂ ਦੇ ਇਮਤਿਹਾਨ ਸਫਲ਼ਤਾਪੂਰਵਕ ਨੇਪਰ੍ਹੇ ਚੜ੍ਹਨ, ਸਕੂਲ ਦੀ ਬੇਹਤਰੀ ਅਤੇ ਇਸ ਸੰਸਥਾ ਨਾਲ ਜੁੜੇ ਹਰ ਮੈਂਬਰ ਦੀ ਤੰਦਰੁਸਤੀ ਦੀ ਕਾਮਨਾ ਅਰਦਾਸ ਕੀਤੀ। ਇਸ ਤਰਾਂ ਬਹੁਤ ਹੀ ਸਹਿਜ ਅਵਸਥਾ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਭੋਗ ਪੈਣ ਉਪਰੰਤ ਸਕੂਲ ਦੇ ਪ੍ਰਿੰਸੀਪਲ ਸ੍ਰੀ ਰੂਪ ਲਾਲ ਬਾਂਸਲ ਨੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਭਗਤਾ, ਹਰਗੁਰਪ੍ਰੀਤ ਸਿੰਘ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ, ਰਮਨਦੀਪ ਸਿੰਘ, ਸਕੂਲ ਦੇ ਕੁਆਰਡੀਨੇਟਰਜ਼ ਆਦਿ ਨੇ ਆਪਣੀ ਹਾਜ਼ਰੀ ਲਵਾਈ।