ਮਾਤਾ ਸੁੰਦਰੀ ਸਕੂਲ ’ਚ ਕਰਵਾਇਆ ਬੇਬੀ ਸ਼ੋਅ
ਮਾਤਾ ਸੁੰਦਰੀ ਪਬਲਿਕ ਸਕੂਲ ’ਚ ਬੇਬੀ ਸ਼ੋਅ ਕਰਵਾਇਆ
Publish Date: Sat, 07 Feb 2026 05:28 PM (IST)
Updated Date: Sun, 08 Feb 2026 04:03 AM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਚ 2025-2026 ਦੇ ਅਕਾਦਮਿਕ ਸੈਸ਼ਨ ਦੌਰਾਨ ਰੰਗ-ਬਰੰਗਾ ਅਤੇ ਖੁਸ਼ੀਆਂ ਨਾਲ ਭਰਪੂਰ ਬੇਬੀ ਸ਼ੋਅ ਕਰਵਾਇਆ। ਸਮਾਗਮ ਵਿਚ ਨੰਨ੍ਹੇ-ਮੁੰਨੇ ਬੱਚਿਆਂ ਲਈ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਪੂਰੇ ਸਕੂਲ ਕੈਂਪਸ ਵਿੱਚ ਖੁਸ਼ੀ ਦਾ ਮਾਹੌਲ ਬਣ ਗਿਆ। ਇਹ ਸਮਾਗਮ ਕਰਵਾਉਣ ਵਿੱਚ ਮੈਡਮ ਅਮਨਦੀਪ ਕੌਰ, ਪਰਮਜੀਤ ਕੌਰ, ਬੇਅੰਤ ਕੌਰ, ਸ਼ਿਵਾਨੀ, ਅਮ੍ਰਿਤਪਾਲ ਕੌਰ, ਸੁਖਜੀਤ ਕੌਰ ਤੇ ਕੁਲਦੀਪ ਕੌਰ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਬੇਬੀ ਸ਼ੋਅ ਵਿੱਚ ਬੈਸਟ ਸਮਾਈਲ, ਬੈਸਟ ਡ੍ਰੈਸਡ ਬੇਬੀ, ਮੋਸਟ ਐਕਟਿਵ ਬੇਬੀ, ਹੈਲਦੀ ਬੇਬੀ, ਕਰਲੀ ਹੇਅਰ ਅਤੇ ਚੱਬੀ ਚੀਕਸ ਵਰਗੀਆਂ ਮਨੋਰੰਜਕ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ। ਹਰ ਸ੍ਰੇਣੀ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵੱਧ ਗਈ। ਸਕੂਲ ਪ੍ਰਿੰਸੀਪਲ ਡਾ. ਮਨੋਰਮਾ ਸਮਾਘ ਨੇ ਜੂਨੀਅਰ ਬਲਾਕ ਦੇ ਅਧਿਆਪਕਾਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਤੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਬੱਚਿਆਂ ਦੇ ਸਰਬਪੱਖੀ ਵਿਕਾਸ ਤੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ।