ਸੀਐੱਮ ਤੀਰਥ ਯਾਤਰਾ ਤਹਿਤ ਵੱਖ-ਵੱਖ ਥਾਵਾਂ ਲਈ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਲਈ ਬੱਸ ਰਾਵਨਾਂ
Publish Date: Sat, 07 Feb 2026 06:18 PM (IST)
Updated Date: Sun, 08 Feb 2026 04:06 AM (IST)

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸਹਿਰੀ) ਜਗਰੂਪ ਸਿੰਘ ਗਿੱਲ ਨੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਨਾਮਦੇਵ ਰੋਡ ਤੋਂ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਜੰਗਲਾਤ ਵਿਭਾਗ ਰਾਕੇਸ਼ ਪੁਰੀ ਅਤੇ ਕੌਂਸਲਰ ਸੁਖਜੀਤ ਸਿੰਘ ਢਿੱਲੋਂ ਵੀ ਹਾਜ਼ਰ ਰਹੇ। ਇਸ ਦੌਰਾਨ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਜਿੱਥੇ ਆਮ ਲੋਕਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ, ਉੱਥੇ ਹੀ ਉਨ੍ਹਾਂ ਨੂੰ ਮਹਾਨ ਗੁਰੂ ਸਾਹਿਬਾਨਾਂ ਦੀਆਂ ਉੱਚੀਆਂ ਅਤੇ ਜੀਵਨ ਮਾਰਗ ਦਰਸ਼ਕ ਸਿੱਖਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਹੋ ਰਹੀ ਹੈ ਇਸੇ ਤਰ੍ਹਾਂ ਹਲਕਾ ਮੌੜ ਦੇ ਪਿੰਡ ਪਿੱਥੋ ਤੋਂ ਚੇਅਰਮੈਨ ਮਾਰਕਿਟ ਕਮੇਟੀ ਬਲਜਿੰਦਰ ਸਿੰਘ ਨੇ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਰਵਾਨਾ ਕੀਤਾ। ਉਹਨਾਂ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਬਹਿਮਣ ਦੀਵਾਨਾ ਤੋਂ ਮੰਡੀ ਬੋਰਡ ਦੇ ਚੇਅਰਮੈਨ ਲਖਵੀਰ ਸਿੰਘ ਵਲੋਂ ਬੱਸ ਨੂੰ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲ ਕਦਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਜੀਵਨ ਦੇ ਹਰ ਵਰਗ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸੇ ਤਰ੍ਹਾਂ ਅੱਜ ਹਲਕਾ ਤਲਵੰਡੀ ਸਾਬੋ ਦੇ ਪਿੰਡ ਬੰਗੀ ਨਿਹਾਲ ਸਿੰਘ, ਹਲਕਾ ਭੁੱਚੋ ਮੰਡੀ ਦੇ ਪਿੰਡ ਮਹਿਮਾ ਸਵਾਈ ਅਤੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਸਿਰੀਏਵਾਲਾ ਤੋਂ ਵੀ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ।