ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਰਕਸ਼ਾਪ
ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮਾਪੇ ਵਰਕਸ਼ਾਪ ਲਗਾਈ
Publish Date: Sun, 08 Feb 2026 04:47 PM (IST)
Updated Date: Mon, 09 Feb 2026 04:03 AM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਮਾਪੇ ਵਰਕਸ਼ਾਪ ਲਗਾਈ ਗਈ। ਇਸ ਮੌਕੇ ਸਕੂਲ ਦੇ ਅਧਿਆਪਕ ਹਰਪਿੰਦਰ ਸਿੰਘ ਅੰਗਰੇਜ਼ ਨੇ ਮਾਪਿਆਂ ਨੂੰ ਘਰ ਵਿਚ ਪੜ੍ਹਾਈ ਦਾ ਮਾਹੌਲ ਬਣਾਉਣ, ਬੱਚਿਆਂ ਦੀ ਪ੍ਰੀਖਿਆ ਦੀ ਤਿਆਰੀ ਵਿਚ ਸਾਂਝੀ ਜ਼ਿੰਮੇਵਾਰੀ ਨਿਭਾਉਣ ਅਤੇ ਮੋਬਾਈਲ ਦੀ ਘੱਟ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਦੇ ਸਰਬਪੱਖੀ ਵਿਕਾਸ, ਨਸ਼ਿਆਂ ਦੇ ਖ਼ਿਲਾਫ ਜਾਗਰੂਕਤਾ ਅਤੇ ਆਤਮ-ਵਿਸ਼ਵਾਸ ਵਧਾਉਣ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਹਰਮੰਦਰ ਸਿੰਘ ਬਰਾੜ, ਮਾਲਵਾ ਜ਼ੋਨ ਸਿੱਖਿਆ ਕੋਆਰਡੀਨੇਟਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕਰੇਗੀ ਅਤੇ ਅਧਿਆਪਕਾਂ ਦੀ ਘਾਟ ਨੂੰ ਪੂਰੀ ਤਰ੍ਹਾਂ ਦੂਰ ਕੀਤਾ ਜਾਵੇਗਾ। ਮਾਪੇ ਵਰਕਸ਼ਾਪਾਂ ਬੱਚਿਆਂ ਦੇ ਮਾਪਿਆਂ ਲਈ ਬਹੁਤ ਲਾਭਦਾਇਕ ਸਾਬਤ ਹੋਣਗੀਆਂ, ਜਿੱਥੇ ਮਾਪੇ ਤੇ ਅਧਿਆਪਕ ਮਿਲ ਕੇ ਬੱਚਿਆਂ ਦੀਆਂ ਸਮੱਸਿਆਵਾਂ ਅਤੇ ਪ੍ਰੀਖਿਆ ਦੀ ਤਿਆਰੀ ਬਾਰੇ ਵਿਚਾਰ-ਵਟਾਂਦਰਾ ਕਰ ਸਕਣਗੇ। ਪ੍ਰਿੰਸੀਪਲ ਰਾਕੇਸ਼ ਕੁਮਾਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਆਪਕ ਸੁਧਾਰ ਕੀਤੇ ਗਏ ਹਨ ਅਤੇ ਐਮੀਨੈਸ ਸਕੂਲ ਖੁੱਲ੍ਹੇ ਹਨ, ਨਾਲ ਹੀ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ। ਵਰਕਸ਼ਾਪ ਨੂੰ ਸਫਲ ਬਣਾਉਣ ਵਿਚ ਸਕੂਲ ਸਟਾਫ ਮਹਿੰਦਰ ਪਾਲ, ਵਾਨੀਤਾ ਧਿਰ, ਮੁਨੀਸ਼, ਰਾਣੀ, ਪੂਜਾਂ, ਸੂਰਤੀ ਤੇ ਹੋਰ ਸਟਾਫ ਮੈਂਬਰਾਂ ਨੇ ਵੀ ਮਹੱਤਵਪੂਰਨ ਯੋਗਦਾਨ ਦਿੱਤਾ।