ਚੋਰੀਸ਼ੁਦਾ 11 ਮੋਟਰਸਾਈਕਲਾਂ ਸਣੇ ਇਕ ਕਾਬੂ
ਚੋਰੀ ਦੇ 11 ਮੋਟਰਸਾਈਕਲਾਂ ਸਮੇਤ ਇਕ ਕਾਬੂ
Publish Date: Sun, 08 Feb 2026 05:05 PM (IST)
Updated Date: Mon, 09 Feb 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਤਲਵੰਡੀ ਸਾਬੋ ਪੁਲਿਸ ਨੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਧਰਮਵੀਰ ਸਿੰਘ ਵਾਸੀ ਪਿੰਡ ਨੰਗਲਾ ਜ਼ਿਲ੍ਹਾ ਬਠਿੰਡਾ ਮੋਟਰਸਾਈਕਲ ਚੋਰੀ ਕਰਨ ਦਾ ਆਦੀ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪਿੰਡ ਨਥੇਹਾ ਨੇੜੇ ਨਾਕੇਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਮੁਲਜ਼ਮ ਨੂੰ ਕਾਬੂ ਕਰ ਲਿਆ। ਜਦੋਂ ਉਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ, ਤਾਂ ਉਸ ਕੋਲੋਂ 11 ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ। ਪੁਲਿਸ ਨੇ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।