ਸੜਕ ਹਾਦਸੇ ’ਚ ਇਕ ਦੀ ਮੌਤ, ਤਿੰਨ ਗਭੀਰ ਜ਼ਖ਼ਮੀ
ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਇਕ ਦੀ ਮੌਤ, ਤਿੰਨ ਗਭੀਰ ਜ਼ਖ਼ਮੀ
Publish Date: Sun, 08 Feb 2026 07:30 PM (IST)
Updated Date: Mon, 09 Feb 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਤ ਮੰਡੀ : ਬਠਿੰਡਾ ਡਬਵਾਲੀ ਨੈਸ਼ਨਲ ਹਾਈਵੇਅ ’ਤੇ ਪਿੰਡ ਮਛਾਣਾ ਦੇ ਓਵਰ ਬ੍ਰਿਜ ’ਤੇ ਇਕ ਮੋਟਰਸਾਈਕਲ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖ਼ਮੀ ਹੋ ਗਏ। ਇਸ ਸਬੰਧੀ ਥਾਣਾ ਸੰਗਤ ਦੇ ਐੱਸਐੱਚਓ ਸੁਖਵਿੰਦਰ ਸਿੰਘ ਜਾਣਕਾਰੀ ਦਿੱਤੀ ਕਿ ਇਕ ਮੋਟਰਸਾਈਕਲ ’ਤੇ ਚਾਰ ਜਣੇ ਸਵਾਰ ਹੋ ਕੇ ਬਠਿੰਡਾ ਵਾਲੇ ਪਾਸੇ ਤੋਂ ਡੱਬਵਾਲੀ ਵੱਲ ਜਾ ਰਹੇ ਸਨ। ਇਸ ਦੌਰਾਨ ਬਾਈਕ ਸਵਾਰ ਮਛਾਣਾ ਦੇ ਬੱਸ ਅੱਡੇ ਵਾਲੇ ਫਲਾਈਓਵਰ ’ਤੇ ਪਹੁੰਚੇ ਤਾਂ ਬਠਿੰਡਾ ਵਾਲੇ ਪਾਸੇ ਤੋਂ ਇਕ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ ਚਾਰੇ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਬਠਿੰਡਾ ਦੇ ਏਮਜ਼ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਇਕ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੰਗਾ ਸਿੰਘ ਵਜੋਂ ਹੋਈ। ਜ਼ਖ਼ਮੀਆਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਡਬਵਾਲੀ, ਰਾਮਪਾਲ ਸਿੰਘ ਵਾਸੀ ਡਬਵਾਲੀ ਤੇ ਅਮਰਨਾਥ ਸਿੰਘ ਵਾਸੀ ਸਿਵੀਆ ਵਜੋਂ ਹੋਈ ਹੈ। ਪੁਲਿਸ ਵੱਲੋਂ ਕਾਰ ਚਾਲਕ ਸਵਾਰ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ।