ਪਿੰਡ ਪੱਧਰ ‘ਤੇ 11 ਮੈਂਬਰੀ ਕਮੇਟੀਆਂ ਬਣਾਉਣ ਦਾ ਫ਼ੈਸਲਾ
ਪਿੰਡ ਪੱਧਰ ‘ਤੇ 11 ਮੈਂਬਰੀ ਕਮੇਟੀਆਂ ਬਣਾਉਣ ‘ਤੇ ਕੀਤੀਆਂ ਵਿਚਾਰਾਂ
Publish Date: Sun, 08 Feb 2026 07:33 PM (IST)
Updated Date: Mon, 09 Feb 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੁੱਚੋ-ਮੰਡੀ
ਆਮ ਆਦਮੀ ਪਾਰਟੀ ਦੀ ਕਿਸਾਨ-ਵਿੰਗ ਹਲਕਾ ਭੁੱਚੋ ਮੰਡੀ ਦੀ ਇਕ ਜ਼ਰੂਰੀ ਮੀਟਿੰਗ ਐਤਵਾਰ ਨੂੰ ਮਾਰਕੀਟ ਕਮੇਟੀ ਦਫ਼ਤਰ ਭੁੱਚੋ-ਮੰਡੀ ਵਿਖੇ ਚੇਅਰਮੈਨ ਪਰਮਜੀਤ ਕੋਟਫੱਤਾ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ ਵਿਚ ਵਿਧਾਇਕ ਮਾਸਟਰ ਜਗਸੀਰ ਸਿੰਘ ਤੇ ਬਲਜਿੰਦਰ ਕੌਰ ਤੁੰਗਵਾਲੀ, ਹਲਕਾ ਸੰਗਠਨ ਇੰਚਾਰਜ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਮੌੜ, ਹਲਕਾ ਪ੍ਰਧਾਨ ਰਾਮ ਸਿੰਘ ਮਾਨ ਅਤੇ ਸਮੂਹ ਬਲਾਕ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ’ਚ ਆਪ ਕਿਸਾਨ-ਵਿੰਗ ਦੇ ਢਾਂਚੇ ਨੂੰ ਪਿੰਡ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਹਰ ਪਿੰਡ ਵਿੱਚ 11 ਮੈਂਬਰੀ ਕਮੇਟੀਆਂ ਬਣਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨ ਭਾਈਚਾਰੇ ਦੀ ਭਲਾਈ ਲਈ ਕਈ ਇਤਿਹਾਸਕ ਅਤੇ ਲੋਕ-ਹਿਤੈਸ਼ੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ, ਫਸਲਾਂ ਦੀ ਸਮੇਂ-ਸਿਰ ਖਰੀਦ, ਬਿਜਲੀ ਸਹੂਲਤਾਂ ਅਤੇ ਹੋਰ ਮਸਲਿਆਂ ਨੂੰ ਲੈ ਕੇ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦੌਰਾਨ ਆਗੂਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਪੱਧਰ ‘ਤੇ ਸਰਗਰਮ ਰਹਿੰਦੇ ਹੋਏ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਜਨ-ਜਨ ਤਕ ਲੈ ਕੇ ਜਾਣ।