ਨਵਜੋਤ ਕੌਰ ਯੂਨੀਵਰਸਿਟੀ ’ਚ ਰਹੀ ਅੱਵਲ
ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ
Publish Date: Mon, 09 Feb 2026 04:27 PM (IST)
Updated Date: Tue, 10 Feb 2026 04:00 AM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾਂ ਮੰਡੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਵੱਖ-ਵੱਖ ਕੋਰਸਾਂ ਦੇ ਨਤੀਜਿਆਂ ਵਿਚ ਤਪਾਚਾਰੀਆ ਹੇਮ ਕੁੰਵਰ ਜੈਨ ਗਰਲਜ਼ ਕਾਲਜ ਰਾਮਾਂ ਮੰਡੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਹਾਸਲ ਕੀਤਾ ਹੈ। ਇਸ ਸਬੰਧੀ ਕਾਲਜ ਦੀ ਪ੍ਰਿੰਸੀਪਲ ਪ੍ਰੋ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਬੀਏ ਭਾਗ ਦੂਜਾ, ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਵਿਦਿਆਰਥਣਾਂ ਨੇ ਵਧੀਆ ਪ੍ਰਦਰਸ਼ਨ ਕੀਤਾ। ਨਤੀਜੇ ਅਨੁਸਾਰ ਨਵਜੋਤ ਕੌਰ ਨੇ 83 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ, ਤਰਸ਼ਵੀਰ ਕੌਰ ਨੇ 82 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਹਰਪ੍ਰੀਤ ਕੌਰ ਨੇ 81 ਫ਼ੀਸਦੀ ਅੰਕ ਪ੍ਰਾਪਤ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਪ੍ਰੋ. ਗੁਰਪ੍ਰੀਤ ਕੌਰ ਨੇ ਇਸ ਕਾਮਯਾਬੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਨਿਸ਼ਠਾ ਨੂੰ ਦਿੰਦਿਆਂ ਸਭ ਨੂੰ ਮੁਬਾਰਕਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਕੇ ਕਾਲਜ ਤੇ ਮਾਪਿਆਂ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਆ।