ਗਰਭਵਤੀ ਔਰਤਾਂ ਲਈ ਲਾਇਆ ਜਾਗਰੂਕਤਾ ਕੈਂਪ
ਉੱਚ ਖਤਰੇ ਦੇ ਚਿੰਨ੍ਹ ਵਾਲੀਆਂ ਗਰਭਵਤੀ ਔਰਤਾਂ ਲਈ ਜਾਗਰੂਕਤਾ ਕੈਂਪ ਲਾਇਆ
Publish Date: Mon, 09 Feb 2026 04:29 PM (IST)
Updated Date: Tue, 10 Feb 2026 04:02 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਢਲਾ ਸਿਹਤ ਕੇਂਦਰ ਜਨਤਾ ਨਗਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਿਵ ਅਭਿਆਨ ਤਹਿਤ ਉੱਚ ਖਤਰੇ ਦੇ ਚਿੰਨ੍ਹ ਵਾਲੀਆਂ ਗਰਭਵਤੀਆਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀ ਮੌਤ ਦਰ ਘਟਾਉਣਾ ਅਤੇ ਮਾਤਾ ਤੇ ਬੱਚੇ ਦੀ ਸਿਹਤ ਨੂੰ ਸੁਧਾਰਣਾ ਹੈ। ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਸੁਰੱਖਿਅਤ ਮਾਤ੍ਰਤਿਵ ਸੇਵਾਵਾਂ, ਨਿਯਮਿਤ ਜਾਂਚ ਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕ ਕਰਨਾ ਹੈ। ਇਸ ਦੇ ਨਾਲ ਹੀ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਦੇ ਇਲਾਜ ਅਤੇ ਨਿਗਰਾਨੀ ਲਈ ਸਲਾਹ ਦਿੱਤੀ ਜਾਂਦੀ ਹੈ। ਬਲਾਕ ਐਜੂਕੇਟਰ ਪਵਨਜੀਤ ਕੌਰ ਅਤੇ ਸਿਹਤ ਸੁਪਰਵਾਈਜ਼ਰ ਸਰਬਜੀਤ ਕੌਰ ਵੱਲੋਂ ਇਸ ਮੌਕੇ ਗਰਭਵਤੀ ਮਹਿਲਾਵਾਂ ਨੂੰ ਗਰਭ ਅਵਸਥਾ ਦੌਰਾਨ ਪੋਸ਼ਟਿਕ ਖੁਰਾਕ, ਆਇਰਨ ਅਤੇ ਕੈਲਸ਼ੀਅਮ ਗੋਲੀਆਂ ਦੀ ਮਹੱਤਤਾ, ਸਮੇਂ-ਸਮੇਂ ’ਤੇ ਚੈੱਕਅੱਪ ਕਰਵਾਉਣ ਅਤੇ ਸੰਸਥਾਗਤ ਡਿਲੀਵਰੀ ਦੀ ਲੋੜ ਬਾਰੇ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਬਜ਼ਾਰੂ ਜੰਕ ਫੂਡ ਅਤੇ ਕੋਲਡ ਡਰਿੰਕਸ ਦੇ ਸਿਹਤ ਉੱਤੇ ਪੈਣ ਵਾਲੇ ਨੁਕਸਾਨਾਂ ਸਮੇਤ ਗਰਭ ਦੌਰਾਨ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਦੇ ਨੁਕਸਾਨਾਂ ਤੋਂ ਵੀ ਜਾਣੂ ਕਰਵਾਇਆ।