ਦੋ ਕਾਰਾਂ ਦੀ ਟੱਕਰ ’ਚ ਤਿੰਨ ਵਿਅਕਤੀ ਜ਼ਖ਼ਮੀ
ਕਾਰਾਂ ਦੀ ਟੱਕਰ ’ਚ ਤਿੰਨ ਵਿਅਕਤੀ ਜ਼ਖ਼ਮੀ
Publish Date: Mon, 09 Feb 2026 04:50 PM (IST)
Updated Date: Tue, 10 Feb 2026 04:03 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਥਾਣਾ ਕੈਂਟ ਨੇੜੇ ਦੋ ਕਾਰਾਂ ਦੀ ਟੱਕਰ ਹੋ ਗਈ। ਜਿਸ ਵਿਚ ਇਕ ਬੱਚੀ ਸਮੇਤ ਦੋ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਸੁਨੀਤਾ ਦੇਵੀ ਪਤਨੀ ਰਾਜੇਂਦਰ, ਫਿਜਾ 9 ਸਾਲ ਤੇ ਮਨੋਜ ਵਜੋਂ ਹੋਈ।