ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਮਨਾਇਆ
ਗੁਰੂ ਰਵਿਦਾਸ ਜੀ 649ਵਾਂ ਪ੍ਰਕਾਸ਼ ਦਿਹਾੜਾ ਮਨਾਇਆ
Publish Date: Mon, 09 Feb 2026 05:21 PM (IST)
Updated Date: Tue, 10 Feb 2026 04:03 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਸ੍ਰੀ ਗੁਰੂ ਰਵਿਦਾਸ ਭਗਤ ਜੀ ਦਾ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਬੁਰਜ ਲੱਧਾ ਸਿੰਘ ਵਾਲਾ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ੍ਰੀ ਗੁਰੂ ਰਵਿਦਾਸ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਸ੍ਰੀ ਗੁਰੂ ਰਵਿਦਾਸ ਜੀ ਜੀਵਨ ਸਬੰਧੀ ਚਾਨਣਾ ਪਾਇਆ ਗਿਆ। ਇਸ ਸਮੇਂ ਸਵਰਨ ਸਿੰਘ ਮੋਮੀ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਐੱਸਸੀ ਮੋਰਚਾ ਭਾਜਪਾ, ਰੇਸ਼ਮ ਸਿੰਘ, ਮੱਖਣ ਸਿੰਘ, ਸੁਲੱਖਣ ਸਿੰਘ, ਇਕਬਾਲ ਸਿੰਘ, ਸੁਖਚੈਨ ਸਿੰਘ, ਦਰਸ਼ਨ ਸਿੰਘ, ਕਰਨਦੀਪ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਸੁਖਮਨ ਸਿੰਘ, ਬਲਕਰਨ ਸਿੰਘ, ਪਰਮਜੀਤ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ, ਸਿਮਰਨਜੀਤ ਕੌਰ, ਪਰਵੀਨ ਕੌਰ ਆਦਿ ਨੇ ਸ਼ਮੂਲੀਅਤ ਕੀਤੀ। ਉਕਤ ਸਮਾਗਮ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।