ਡਾ. ਦਲਜੀਤ ਸਿੰਘ ਨੂੰ ਗੁਰੂ ਦੀ ਨਿਯੁਕਤੀ ਦਾ ਬਿੱਟਾ ਵੱਲੋਂ ਸਵਾਗਤ
ਡਾ. ਦਲਜੀਤ ਸਿੰਘ ਨੂੰ ਗੁਰੂ ਦੀ ਨਿਯੁਕਤੀ ਦਾ ਬਿੱਟਾ ਵੱਲੋਂ ਸਵਾਗਤ
Publish Date: Mon, 09 Feb 2026 07:40 PM (IST)
Updated Date: Tue, 10 Feb 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੁੱਚੋ ਮੰਡੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਦੇ ਸਿਆਸੀ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਡਾਕਟਰ ਦਲਜੀਤ ਸਿੰਘ ਨੂੰ ਗੁਰੂ ਹਲਕਾ ਭੁੱਚੋ ਰਾਖਵਾਂ ਦਾ ਇੰਚਾਰਜ਼ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਐਲਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਹਲਕੇ ਦੇ ਅਕਾਲੀ ਵਰਕਰਾਂ ’ਚ ਇਸ ਨਿਯੁਕਤੀ ਨੂੰ ਲੈ ਕੇ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨੌਜਵਾਨ ਆਗੂ ਬਲਪ੍ਰੀਤ ਸਿੰਘ ਬਿੱਟਾ ਨੇ ਗੁਰੂ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਸ੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਹਲਕੇ ਵਿੱਚ ਪਾਰਟੀ ਦੇ ਕੰਮਾਂ ਨੂੰ ਨਵਾਂ ਉਤਸ਼ਾਹ ਮਿਲੇਗਾ। ਬਿੱਟਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਲਕੇ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਦਲਜੀਤ ਸਿੰਘ ਦੀ ਮਿਲਣਸਾਰ ਸ਼ੈਲੀ ਹਲਕੇ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਏਗੀ। ਹਲਕੇ ਦੇ ਸਾਰੇ ਵਰਕਰ ਅਤੇ ਨੌਜਵਾਨ ਆਗੂ ਇਸ ਨਿਯੁਕਤੀ ਨੂੰ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੀ ਭਲਾਈ ਵੱਲ ਇਕ ਮਹੱਤਵਪੂਰਨ ਕਦਮ ਵਜੋਂ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਹਲਕੇ ਦੇ ਸਮੁੱਚੇ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦੇ ਸਮਰੱਥ ਹਨ। ਸਾਲ 2027 ਵਿਚ ਹਲਕੇ ਦੇ ਲੋਕ ਦਲਜੀਤ ਗੁਰੂ ਨੂੰ ਜਿਤਾ ਕੇ ਵਿਧਾਨ ਸਭਾ ’ਚ ਭੇਜਣਗੇ।