ਇੰਸਟੀਟਿਊਸ਼ਨ ਵਿਖੇ ਸ਼ਖ਼ਸੀਅਤ ਉਸਾਰੀ ’ਤੇ ਵਿਸ਼ੇਸ਼ ਕਰਾਇਆ ਭਾਸ਼ਣ
ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਟਿਊਸ਼ਨ ਵਿਖੇ ਸ਼ਖ਼ਸੀਅਤ ਉਸਾਰੀ ‘ਤੇ ਵਿਸ਼ੇਸ਼ ਲੈਕਚਰ ਸੈਸ਼ਨ ਲਾਇਆ
Publish Date: Mon, 09 Feb 2026 07:42 PM (IST)
Updated Date: Tue, 10 Feb 2026 04:09 AM (IST)

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਟਿਊਸ਼ਨ ਢੱਡੇ ਵਿਖੇ ਚੱਲ ਰਹੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ (ਐਨਐਸਐਸ.) ਕੈਂਪ ਦੇ ਦੂਜੇ ਦਿਨ ਸ਼ਾਮ ਵੇਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਸੈਸ਼ਨ ਲਾਇਆ ਗਿਆ। ਇਸ ਮੌਕੇ ਉੱਘੇ ਲੇਖਕ, ਪ੍ਰਸਿੱਧ ਸਮਾਜ ਸੇਵੀ ਅਤੇ ਸਰਕਾਰੀ ਸਕੂਲ ਮੌੜ ਮੰਡੀ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਵਲੰਟੀਅਰਜ਼ ਨੂੰ ਪ੍ਰੇਰਣਾਦਾਇਕ ਸੰਬੋਧਨ ਕੀਤਾ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਤੇ ਐੱਮਡੀ. ਗੁਰਬਿੰਦਰ ਸਿੰਘ ਬੱਲੀ ਨੇ ਕਿਹਾ ਕਿ ਸੰਸਥਾ ਪਿਛਲੇ 15 ਸਾਲਾਂ ਤੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪ੍ਰਤਿਬੱਧ ਰਹੀ ਹੈ ਅਤੇ ਐਨਐਸਐਸ ਕੈਂਪਾਂ ਰਾਹੀਂ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀਆਂ ਅਤੇ ਜੀਵਨ ਦੇ ਅਸਲ ਮੂਲਾਂ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ। ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਐਨਐਸਐਸ ਵਰਗੇ ਕੈਂਪ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਵਿਚ ਸਮਾਜ ਸੇਵਾ, ਅਨੁਸ਼ਾਸਨ, ਨੇਤ੍ਰਿਤਵ ਅਤੇ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਹੁੰਦੀ ਹੈ, ਜੋ ਉਨ੍ਹਾਂ ਨੂੰ ਜਾਗਰੂਕ ਅਤੇ ਸੰਵੇਦਨਸ਼ੀਲ ਨਾਗਰਿਕ ਬਣਾਉਂਦੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਨਾਲ ਜੁੜ ਕੇ ਦੇਸ਼-ਨਿਰਮਾਣ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਨੇ ਧੰਨਵਾਦੀ ਭਾਸ਼ਣ ਦਿੰਦਿਆਂ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਲਈ ਪ੍ਰੇਰਣਾਸਰੋਤ ਸਾਬਤ ਹੁੰਦੇ ਹਨ। ਪ੍ਰਿੰਸੀਪਲ ਕਮ-ਪ੍ਰੋਗਰਾਮ ਅਫ਼ਸਰ ਪ੍ਰੋ. ਰਾਜ ਸਿੰਘ ਬਾਘਾ ਨੇ ਕਿਹਾ ਕਿ ਐਨਐਸਐਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਸੇਵਾ ਰਾਹੀਂ ਜੀਵਨ ਦੀ ਅਸਲ ਸਿੱਖਿਆ ਦੇਣਾ ਹੈ ਅਤੇ ਵਲੰਟੀਅਰਜ਼ ਵੱਲੋਂ ਦਿਖਾਇਆ ਜਾ ਰਿਹਾ ਉਤਸ਼ਾਹ ਕਾਬਿਲ-ਏ-ਤਾਰੀਫ਼ ਹੈ। ਕੈਂਪ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸੀਨੀਅਰ ਪ੍ਰੋ. ਰਾਜਵਿੰਦਰ ਸਿੰਘ ਵੱਲੋਂ ਸੁਚੱਜੇ ਢੰਗ ਨਾਲ ਨਿਭਾਈ ਜਾ ਰਹੀ ਹੈ, ਜਿਨ੍ਹਾਂ ਦੀ ਯੋਜਨਾ ਅਤੇ ਮਾਰਗਦਰਸ਼ਨ ਹੇਠ ਸਾਰੀਆਂ ਗਤੀਵਿਧੀਆਂ ਸੁਚਾਰੂ ਚੱਲ ਰਹੀਆਂ ਹਨ। ਡਾਇਰੈਕਟਰ ਸਿੰਬਲਜੀਤ ਕੌਰ ਅਤੇ ਪ੍ਰਸ਼ੋਤਮ ਕੌਰ ਨੇ ਵੀ ਇਸ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇ ਮਨਿੰਦਰਪ੍ਰੀਤ ਕੌਰ, ਪ੍ਰੋ. ਵੀਰਇੰਦਰ ਕੌਰ, ਸੀਨੀਅਰ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਰਵਿੰਦਰ ਕੁਮਾਰ, ਪ੍ਰੋ. ਰਾਜਵਿੰਦਰ ਕੌਰ, ਪ੍ਰੋ. ਰਣਜੀਤ ਕੌਰ, ਪ੍ਰੋ. ਰੁਪਿੰਦਰ ਕੌਰ, ਪ੍ਰੋ. ਹਰਵਿੰਦਰ ਕੌਰ, ਸੀਨੀਅਰ ਪ੍ਰੋ. ਹਰਸ਼ ਰਾਣੀ, ਪ੍ਰੋ. ਅਮਨ ਸਰਮਾ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਕਰਨਵੀਰ ਸਿੰਘ ਅਤੇ ਪ੍ਰੋ. ਜਗਜੀਤ ਸਿੰਘ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ।