ਕੁੱਟਮਾਰ ਦੇ ਦੋਸ਼ ਹੇਠ ਚਾਰ ਖ਼ਿਲਾਫ਼ ਪਰਚਾ
ਕੁੱਟਮਾਰ ਦੇ ਦੋਸ਼ ਹੇਠ ਚਾਰ ਖਿਲਾਫ ਕੇਸ ਦਰਜ
Publish Date: Tue, 10 Feb 2026 04:29 PM (IST)
Updated Date: Wed, 11 Feb 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕੀਤਾ ਹੈ, ਪਰ ਅਜੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸੁੱਖ ਰਾਮ ਵਾਸੀ ਕੋਟ ਬਖਤੂ ਨੇ ਦੱਸਿਆ ਕਿ ਜੱਸਾ ਸਿੰਘ ਅਤੇ ਉਸਦੇ ਭਰਾ ਮੋਟਾ ਸਿੰਘ, ਗੁਰਿੰਦਰ ਸਿੰਘ ਅਤੇ ਕ੍ਰਿਸ਼ਨ ਸਿੰਘ ਵਾਸੀ ਕੋਟ ਬਖਤੂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਨੂੰ ਜ਼ਖਮੀ ਹੋ ਗਿਆ। ਥਾਣਾ ਰਾਮਾ ਦੇ ਸਹਾਇਕ ਥਾਣੇਦਾਰ ਸੁਖਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।