ਪਿੰਡ ਖੇਮੂਆਣਾ ਦੇ 50 ਪਰਿਵਾਰ ਭਾਜਪਾ ’ਚ ਸ਼ਾਮਲ
ਪਿੰਡ ਖੇਮੂਆਣਾ ਦੇ 50 ਪਰਿਵਾਰ ਭਾਜਪਾ ਵਿਚ ਸ਼ਾਮਲ
Publish Date: Tue, 10 Feb 2026 05:55 PM (IST)
Updated Date: Wed, 11 Feb 2026 04:06 AM (IST)

ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ, ਗੋਨਿਆਣਾ : ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਖੇਮੂਆਣਾ ’ਚ ਭਾਜਪਾ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਪਿੰਡ ਦੇ ਕਰੀਬ 50 ਪਰਿਵਾਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਆਕਲੀਆ (ਜ਼ਿਲ੍ਹਾ ਪ੍ਰਧਾਨ ਐੱਸਸੀ ਮੋਰਚਾ ਬਠਿੰਡਾ) ਅਤੇ ਹਲਕਾ ਇੰਚਾਰਜ ਭੁੱਚੋ ਦੀ ਰਹਿਨੁਮਾਈ ਹੇਠ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਬਲਦੇਵ ਸਿੰਘ ਆਕਲੀਆ ਨੇ ਕਿਹਾ ਕਿ ਭੁੱਚੋ ਹਲਕੇ ’ਚ ਭਾਜਪਾ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਪਿੰਡ ਖੇਮੂਆਣਾ ਦੇ ਪਰਿਵਾਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨਾਲ ਲੋਕ ਪ੍ਰਭਾਵਿਤ ਹੋ ਰਹੇ ਹਨ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਆਕਲੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦੀ ਸਰਕਾਰ ਤੋਂ ਬਹੁਤ ਆਸਾਂ ਲਾਈਆਂ ਸਨ, ਪਰ ਭਗਵੰਤ ਮਾਨ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖਰੀ ਨਹੀਂ ਉਤਰੀ। ਅਕਾਲੀ ਦਲ ਲੋਕਾਂ ਦੀ ਆਵਾਜ਼ ਬਣਨ ਵਿਚ ਅਸਫ਼ਲ ਰਿਹਾ ਤੇ ਕਾਂਗਰਸ ਲੰਬੇ ਸਮੇਂ ਤਕ ਰਾਜ ਕਰਨ ਦੇ ਬਾਵਜੂਦ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਸਕੀ। ਹੁਣ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਵੱਲ ਆਸ ਭਰੀ ਨਜ਼ਰ ਨਾਲ ਦੇਖ ਰਹੇ ਹਨ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਗੋਗੀ ਨੇ ਕਿਹਾ ਕਿ ਹਰਿਆਣਾ ਤੇ ਰਾਜਸਥਾਨ ਵਿੱਚ ਭਾਜਪਾ ਦੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਵੱਡੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਪੰਜਾਬ ਵਿਚ ਵੀ ਅਜਿਹੀਆਂ ਸਹੂਲਤਾਂ ਚਾਹੀਦੀਆਂ ਹਨ, ਤਾਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ। ਸਮਾਗਮ ਦੌਰਾਨ ਸਰਕਲ ਪ੍ਰਧਾਨ ਜਸਵੰਤ ਸਿੰਘ ਮਾਨ, ਸਰਕਲ ਮੀਤ ਪ੍ਰਧਾਨ ਗੁਰਸਾਹਿਬ ਸਿੰਘ ਖੇਮੂਆਣਾ, ਮਹਿੰਦਰ ਸਿੰਘ, ਠਾਣਾ ਸਿੰਘ, ਤੇਜਾ ਸਿੰਘ, ਕੁਲਵੰਤ ਸਿੰਘ, ਗੁਰਨਾਮ ਸਿੰਘ, ਸਰਬਜੀਤ ਕੌਰ, ਬੇਅੰਤ ਸਿੰਘ, ਕੁਲਵੀਰ ਸਿੰਘ, ਮੱਖਣ ਸਿੰਘ, ਗੁਲਜਾਰ ਸਿੰਘ, ਅਜੈਬ ਸਿੰਘ, ਜਗਤਾਰ ਸਿੰਘ, ਗੁਰਦੀਪ ਸਿੰਘ ਖਾਲਸਾ, ਭੂਰਾ ਸਿੰਘ, ਸੁਖਮੰਦਰ ਸਿੰਘ, ਨਿੱਕਾ ਸਿੰਘ, ਦਲਬੀਰ ਸਿੰਘ, ਸੂਰਜ ਸਿੰਘ, ਤਾਰਾ ਸਿੰਘ, ਬਲਵੀਰ ਸਿੰਘ ਸਮੇਤ ਹੋਰ ਕਈ ਪਰਿਵਾਰ ਭਾਜਪਾ ’ਚ ਸ਼ਾਮਲ ਹੋਏ।