ਪੰਜਾਬ ਗੁਰੂਆਂ, ਦੇਵਤਿਆਂ, ਸੰਤਾਂ ਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ : ਵਿਧਾਇਕ ਗਿੱਲ
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ
Publish Date: Tue, 10 Feb 2026 07:03 PM (IST)
Updated Date: Wed, 11 Feb 2026 04:09 AM (IST)
-ਸੀਐੱਮ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਾਹੀਂ ਸ਼ਰਧਾਲੂ ਰਵਾਨਾ
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬ ਜਾਗਰਣ, ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਹਜ਼ੂਰਾ ਕਪੂਰਾ ਕਲੋਨੀ ਤੋਂ ਸ਼ਰਧਾਲੂਆਂ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਝੰਡੀ ਦੇ ਕੇ ਰਵਾਨਾ ਕਰਦਿਆਂ ਕੀਤਾ। ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਕਿਹਾ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੁਨੇਹਾ ਦਿੱਤਾ ਹੈ। ਇਸੇ ਤਰ੍ਹਾਂ ਹਲਕਾ ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਪਿੰਡ ਪਿੱਥੋ ਤੋਂ ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿਚ ਸਮਾਜਿਕ ਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇਕ ਵਿਸ਼ੇਸ਼ ਪਹਿਲਕਦਮੀ ਹੈ। ਇਸ ਤੋਂ ਇਲਾਵਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਬਹਿਮਣ ਦੀਵਾਨਾ ਤੋਂ ਸ਼ੂਗਰਫੈੱਡ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੋਂ ਬੱਸ ਨੂੰ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਜਿੱਥੇ ਆਮ ਲੋਕਾਂ ਨੂੰ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲ ਰਿਹਾ ਹੈ, ਉੱਥੇ ਹੀ ਉਨ੍ਹਾਂ ਨੂੰ ਮਹਾਨ ਗੁਰੂ ਸਾਹਿਬਾਨਾਂ ਦੀਆਂ ਉੱਚੀਆਂ ਤੇ ਜੀਵਨ ਮਾਰਗ ਦਰਸ਼ਕ ਸਿੱਖਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਹੋ ਰਹੀ ਹੈ। ਇਸੇ ਤਰ੍ਹਾਂ ਅੱਜ ਹਲਕਾ ਤਲਵੰਡੀ ਸਾਬੋ ਦੇ ਪਿੰਡ ਸੇਖੂ, ਹਲਕਾ ਭੁੱਚੋ ਮੰਡੀ ਦੇ ਪਿੰਡ ਮਹਿਮਾ ਸਵਾਈ ਅਤੇ ਹਲਕਾ ਰਾਮਪੁਰਾ ਫੂਲ ਦੇ ਪਿੰਡ ਭਗਤਾ ਭਾਈਕਾ ਤੋਂ ਵੀ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ।