ਹਲਕਾ ਇੰਚਾਰਜ ਪਰਮਪਾਲ ਮਲੂਕਾ ਵੱਲੋਂ ਵਰਕਰਾਂ ਨਾਲ ਮੀਟਿੰਗ
ਹਲਕਾ ਇੰਚਾਰਜ ਪਰਮਪਾਲ ਮਲੂਕਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ
Publish Date: Tue, 10 Feb 2026 07:06 PM (IST)
Updated Date: Wed, 11 Feb 2026 04:11 AM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਹਲਕਾ ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਪਾਰਟੀ ਆਗੂ ਦਰਸ਼ਨ ਸਿੰਘ ਭੁੱਲਰ ਦੇ ਘਰ ਵਿਖੇ ਹੋਈ। ਜਿਸ ਵਿਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਪਰਮਪਾਲ ਕੌਰ ਮਲੂਕਾ ਤੇ ਸੀਨੀਅਰ ਭਾਜਪਾ ਆਗੂ ਗੋਪਾਲ ਸਿੰਘ ਜੱਸੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਵੱਲੋਂ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਗਈ। ਉਨ੍ਹਾਂ ਪੰਜਾਬ ਪੱਖੀ ਸੋਚ ਦੇ ਧਾਰਨੀ ਨੌਜਵਾਨਾਂ ਨੂੰ ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲ੍ਹਾ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਦੇ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਨੂੰ ਅਪਣਾ ਕੇ ਭਾਰਤੀ ਜਨਤਾ ਪਾਰਟੀ ਵਿਚ ਧੜਾ ਧੜ ਸ਼ਾਮਲ ਹੋ ਰਹੇ ਹਨ। ਜਿਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਅੰਦਰ 2027 ਦੀਆਂ ਚੋਣਾਂ ਵਿਚ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਕੇ ਸਰਕਾਰ ਬਣਾਵੇਗੀ।ਇਸ ਮੌਕੇ ਦਰਸ਼ਨ ਸਿੰਘ ਭੁੱਲਰ, ਬਿਕਰਮਜੀਤ ਸਿੰਘ, ਮਦਨ ਗੋਪਾਲ, ਬਲਜਿੰਦਰ ਸਿੰਘ, ਸੁਖਮੰਦਰ ਸਿੰਘ,ਵੇਦ ਪ੍ਰਕਾਸ਼, ਭਗਤ ਸਿੰਘ, ਸੁਖਚਰਨ ਸਿੰਘ, ਸੁਖਵਿੰਦਰ ਸਿੰਘ, ਅਤੇ ਭੋਲਾ ਸਿੰਘ ਹਾਜ਼ਰ ਸਨ ।