- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਭੁੱਚੋਂ ਮੰਡੀ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ’ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ। ਇਸ ਸਮਾਗਮ ’ਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਰੰਗਾਂ-ਬਿਰੰਗੀਆਂ ਪ੍ਰਸਤੁਤੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਸਕੂਲ ਪ੍ਰਿੰਸੀਪਲ ਦਵਿੰਦਰ ਪਾਲ ਬਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਮਾਰੋਹ ਵਿਚ ਲਗਭਗ 200 ਬੱਚਿਆਂ ਨੇ ਆਪਣੀ ਪਰਫਾਰਮੈਂਸ ਦਿੱਤੀ ਅਤੇ ਪਿਛਲੇ ਸੈਸ਼ਨ ਵਿਚ ਵਧੀਆ ਅਕਾਦਮਿਕ ਤੇ ਖੇਡਾਂ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਵਿਚ ਮਾਪਿਆਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਹਸਤੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲਨ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਉਪਰੰਤ ਸਕੂਲ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਵਿਦਿਆਰਥੀਆਂ ਵੱਲੋਂ ਜੋਸ਼ੀਲਾ ਭੰਗੜਾ ਅਤੇ ਮਨਮੋਹਕ ਗਿੱਧਾ ਪੇਸ਼ ਕੀਤਾ ਗਿਆ। ਬੱਚਿਆਂ ਨੇ ਕੋਰੀਓਗ੍ਰਾਫੀ, ਨਾਟਕ ਪੇਸ਼ ਕਰਕੇ ਆਪਣੀ ਕਲਾਤਮਕ ਸਮਰੱਥਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੀ ਖਾਸ ਆਕਰਸ਼ਣ ਇਕ ਵਿਸ਼ੇਸ਼ ਪ੍ਰੋਗਰਾਮ ਰਿਹਾ, ਜਿਸ ਵਿਚ ਭਾਰਤ ਦੇ ਸੱਤ ਰਾਜਾਂ ਦੀ ਸੱਭਿਆਚਾਰਕ ਵਿਰਾਸਤ ਨੂੰ ਡਾਂਸ ਰਾਹੀਂ ਦਰਸਾਇਆ ਗਿਆ। ਇਨਾਮ ਵੰਡ ਸਮਾਗਮ ਦੇ ਮੁੱਖ ਮਹਿਮਾਨ ਜਗਸੀਰ ਸਿੰਘ ਵਿਧਾਇਕ ਹਲਕਾ ਭੁੱਚੋ ਮੰਡੀ ਅਤੇ ਇਕਬਾਲ ਸਿੰਘ ਭੁੱਲਰ ਸਨ। ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫਸਰ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਚਮਕੌਰ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਨ੍ਹਾਂ ਮਹਿਮਾਨਾਂ ਨੇ ਸਮਾਗਮ ਦੀ ਸ਼ਾਨ ਵਧਾਈ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।
ਇਸ ਤੋਂ ਇਲਾਵਾ ਸਮਾਰੋਹ ਵਿਚ ਜੋਨੀ ਬਾਂਸਲ(ਪ੍ਰਧਾਨ ਨਗਰ ਕੌਂਸਲ ਭੁੱਚੋ ਮੰਡੀ), ਪ੍ਰਿੰਸੀ ਸਿੰਘ ਗੋਲਣ, ਐਨਐਸ ਮੈਮੋਰੀਅਲ ਸਕੂਲ ਤੋਂ ਸਰਦਾਰ ਅੰਗਰੇਜ਼ ਸਿੰਘ ਅਤੇ ਕੁਲਦੀਪ ਕੌਰ, ਗੁਰੂ ਨਾਨਕ ਇੰਸਟੀਟਿਊਟ ਆਫ ਨਰਸਿੰਗ ਵੱਲੋਂ ਨਰੇਸ਼ ਕੌਸ਼ਲ (ਬੋਬੀ), ਬਲਵੀਰ ਕੌਰ ਪ੍ਰਿੰਸੀਪਲ ਗੁਰੂ ਨਾਨਕ ਦੇਵ ਸਕੂਲ, ਅੰਜਲੀ ਗਰਗ(ਐੱਮਸੀ), ਡਾ. ਗੁਰਪ੍ਰੀਤ ਕੌਰ ਮੁੱਖ ਅਧਿਆਪਕਾ ਸਰਕਾਰੀ ਕੰਨਿਆ ਸਕੂਲ ਭੁੱਚੋ ਮੰਡੀ, ਜਗਦੀਪ ਕੁਮਾਰ ਤੁੰਗਵਾਲੀ, ਜਗਰਾਜ ਸਿੰਘ ਜੇਐਸ ਇਲੈਕਟਰੀਕਲ ਵਰਕ, ਬਲਵਿੰਦਰ ਕੁਮਾਰ, ਕੁਲਵਿੰਦਰ ਸਿੰਘ ਕਟਾਰੀਆ ਹੈੱਡਮਾਸਟਰ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ , ਰਣਜੀਤ ਸਿੰਘ ਹੈਡ ਮਾਸਟਰ ਚੱਕ ਰਾਮ ਸਿੰਘ, ਹਰਿੰਦਰ ਕੁਮਾਰ ਹੈਡਮਾਸਟਰ ਸਹਸ ਭੈਣੀ ਚੂਹੜ ,ਸਮੂਹ ਪ੍ਰਾਇਮਰੀ ਸਟਾਫ ਭੁੱਚੋ ਮੰਡੀ (ਲੜਕੇ) ਤੇ ਸਮੂਹ ਪੱਤਰਕਾਰ ਭਾਈਚਾਰਾ ਹਾਜ਼ਰ ਸਨ। ਅੰਤ ’ਚ ਪ੍ਰਿੰਸੀਪਲ ਬਾਵਾ ਵੱਲੋਂ ਸਮਾਗਮ ਵਿਚ ਸ਼ਾਮਲ ਹੋਏ ਸਮੂਹ ਪਤਵੰਤੇ ਸੱਜਣਾਂ ਤੇ ਸਮੂਹ ਸਟਾਫ ਦਾ ਸਮਾਗਮ ਦੌਰਾਨ ਪੂਰਨ ਸਹਿਯੋਗ ਲਈ ਧੰਨਵਾਦ ਕੀਤਾ ਗਿਆ।