ਸੜਕ ਹਾਦਸਿਆਂ ’ਚ 4 ਵਿਅਕਤੀ ਜ਼ਖ਼ਮੀ
ਸੜਕ ਹਾਦਸਿਆਂ ਵਿਚ 4 ਵਿਅਕਤੀ ਜ਼ਖ਼ਮੀ
Publish Date: Wed, 11 Feb 2026 04:50 PM (IST)
Updated Date: Thu, 12 Feb 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸ਼ਹਿਰ ਵਿਚ ਵੱਖ ਵੱਖ ਸੜਕ ਹਾਦਸਿਆਂ ’ਚ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਬਠਿੰਡਾ ਮਲੋਟ ਰੋਡ ’ਤੇ ਕਾਲੀ ਮਾਤਾ ਮੰਦਰ ਨੇੜੇ ਇਕ ਮੋਟਰਸਾਈਕਲ ਸਵਾਰ ਪਤੀ ਪਤਨੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਦੋਵੇਂ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਅਮਨਦੀਪ ਸਿੰਘ ਅਤੇ ਪ੍ਰਦੀਪ ਕੌਰ ਵਾਸੀ ਮਲੋਟ ਰੋਡ ਵਜੋਂ ਹੋਈ। ਇਸੇ ਤਰ੍ਹਾਂ ਸਥਾਨਕ ਤਿੰਨ ਕੋਣੀ ਅਮਰੀਕ ਸਿੰਘ ਰੋਡ ’ਤੇ ਦੋ ਮੋਟਰਸਾਈਕਲ ਸਵਾਰ ਦਾ ਸਤੁੰਲਨ ਵਿਗੜ ਗਿਆ। ਜਿਸ ਕਾਰਨ ਦੋਵੇ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਅਨਮੋਲ ਵਾਸੀ ਆਦਰਸ਼ ਨਗਰ ਤੇ ਵੰਸ਼ੀ ਜੋਸ਼ੀ ਵਾਸੀ ਨਵੀ ਬਸਤੀ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ।