ਤੰਬਾਕੂ ਦੇ ਸਰੀਰ ’ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ
ਤੰਬਾਕੂ ਦੀ ਰੋਕਥਾਮ ਸਬੰਧੀ ਮੀਟਿੰਗ ਹੋਈ
Publish Date: Wed, 11 Feb 2026 04:55 PM (IST)
Updated Date: Thu, 12 Feb 2026 04:00 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਵਲ ਸਰਜਨ ਦਫ਼ਤਰ ਵਿਖੇ ਮੈਡੀਕਲ ਅਫ਼ਸਰਾਂ ਨਾਲ ਤੰਬਾਕੂ ਦੀ ਰੋਕਥਾਮ ਸਬੰਧੀ ਮੀਟਿੰਗ ਕੀਤੀ ਗਈ। ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਸੂਬੇ ਨੂੰ ਤੰਬਾਕੂ ਮੁਕਤ ਕਰਨ ਲਈ ਸਿਹਤ ਵਿਭਾਗ ਵੱਲੋਂ ਆਮ ਲੋਕਾਂ, ਸਕੂਲ ਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਾਉਣ, ਤੰਬਾਕੂ ਕਾਰਨ ਮੂੰਹ ਦਾ ਕੈਂਸਰ ਤੇ ਫੇਫੜਿਆਂ ਦੀ ਟੀ.ਬੀ ਆਦਿ ਮਾਰੂ ਬਿਮਾਰੀਆਂ ਤੋਂ ਬਚਾਓ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਦੇ ਹੋਏ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ਼ ਹੈ ਕਿ ਅਸੀ ਆਪਣੇ-ਆਪਣੇ ਏਰੀਆ ਵਿਚ ਪਬਲਿਕ ਥਾਵਾਂ, ਪਿੰਡਾਂ ਸਕੂਲਾਂ, ਪਿੰਡ ਦੇ ਪੰਚਾਇਤ ਘਰਾਂ ’ਚ ਵੱਧ ਤੋਂ ਵੱਧ ਜਾਗਰੂਕਤਾ ਕੀਤੀ ਜਾਵੇ ਤੇ ਤੰਬਾਕੂ ਤੋਂ ਹੋਂਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ ਜਾਵੇ। ਗਰਭਵਤੀ ਔਰਤਾਂ ਤੇ ਬੱਚਿਆਂ ਲਈ ਸਿਗਰਟ ਦਾ ਧੂੰਆਂ ਬੇਹੱਦ ਖਤਰਨਾਕ ਹੈ। ਜਿਸ ਲਈ ਕੋਟਪਾ ਐਕਟ ਤਹਿਤ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲੇ ਵਿਅਕਤੀ ਲਈ ਜੁਰਮਾਨਾ ਕੀਤਾ ਜਾਂਦਾ ਹੈ। ਕਿਸੇ ਵੀ ਵਿੱਦਿਅਕ ਸੰਸਥਾ ਦੇ ਸੌ ਮੀਟਰ ਦੇ ਘੇਰੇ ਵਿਚ ਤੰਬਾਕੂ ਉਤਪਾਦ ਵੇਚਣ, 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਉਤਪਾਦ ਵੇਚਣ, ਤੰਬਾਕੂ ਉਤਪਾਦਾਂ ਦੀ ਮਸ਼ਹੂਰੀ ਅਤੇ ਡਿਸਪਲੇ ਕਰਨ, ਲੂਜ ਸਿਗਰਟ ਵੇਚਣ ਆਦਿ ਤੇ ਵੀ ਜੁਰਮਾਨਾ ਤੇ ਸਜ਼ਾ ਹੋ ਸਕਦੀ ਹੈ।