ਸਪੈਸ਼ਲ ਟੀਕਾਕਰਨ ਮੁਹਿੰਮ ਤਹਿਤ ਵੱਖ-ਵੱਖ ਥਾਈਂ ਲਾਏ ਕੈਂਪ
ਸਪੈਸ਼ਲ ਟੀਕਾਕਰਣ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਏਰੀਆਂ ਵਿਚ ਕੈਂਪ ਲਗਾਏ
Publish Date: Wed, 11 Feb 2026 04:57 PM (IST)
Updated Date: Thu, 12 Feb 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼਼ਾ-ਨਿਰਦੇਸ਼ਾਂ ਅਨੁਸਾਰ 5 ਸਾਲ ਤਕ ਦੇ ਬੱਚੇ ਜੋ ਕਿਸੇ ਕਾਰਣ ਟੀਕਾਰਕਨ ਤੋ ਵਾਂਝੇ ਰਹਿ ਗਏ ਹਨ, ਲਈ ਵਿਸ਼ੇਸ ਹਫਤਾਵਾਰੀ ਟੀਕਾਰਕਨ ਮੁੰਹਿਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਏਰੀਆ ਵਿਚ ਸਪੈਸ਼ਲ ਟੀਕਾਕਰਣ ਦੇ ਕੈਂਪ ਲਗਾਏ। ਡਾ. ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਨੇ ਦੱਸਿਆ ਕਿ ਇਹ ਮੁੰਹਿਮ 14 ਫਰਵਰੀ ਤੱਕ ਚਲ ਰਹੀ ਹੈ। ਟੀਕਾਕਰਨ ਮੁਹਿੰਮ ਦਾ ਮੁੱਖ ਮੰਤਵ 0-5 ਸਾਲ ਤਕ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਯਕੀਨੀ ਬਣਾਉਣਾ ਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਦੇ ਘੇਰੇ ਨੂੰ ਮਜਬੂਤ ਕਰਨਾ ਹੈ। ਇਸ ਦੌਰਾਨ ਪ੍ਰਵਾਸੀ ਆਬਾਦੀ ਅਤੇ ਸਲੱਮ ਏਰੀਏ ਵੱਲ ਵਿਸ਼ੇਸ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿਚ 0-5 ਸਾਲ ਦੇ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ, ਜਿਨ੍ਹਾਂ ਦਾ ਟੀਕਾਕਰਨ ਕਿਸੇ ਕਾਰਣ ਕਰਕੇ ਅਧੂਰਾ ਹੈ, ਦਾ ਟੀਕਾਕਰਨ ਮੁਕੰਮਲ ਕਰਨ ਦਾ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ।