ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਕਾਬੂ
ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Publish Date: Wed, 11 Feb 2026 05:13 PM (IST)
Updated Date: Thu, 12 Feb 2026 04:03 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਸੰਗਤ ਮੰਡੀ : ਥਾਣਾ ਸੰਗਤ ਦੀ ਪੁਲਿਸ ਵੱਲੋਂ ਪਿੰਡ ਧੁੰਨੀਕੇ ਵਿਖੇ ਕਥਿਤ ਪੇਂਡੂ ਡਾਕਟਰ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਸੁਖਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਆਪ੍ਰੇਸ਼ਨ ਪ੍ਰਹਾਰ ਤਹਿਤ ਹੌਲਦਾਰ ਵਰਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਵੱਲੋਂ ਇਲਾਕੇ ਦੇ ਪਿੰਡਾਂ ’ਚ ਗਸ਼ਤ ਕੀਤੀ ਜਾ ਰਹੀ ਸੀ। ਗਸ਼ਤ ਦੌਰਾਨ ਜਦੋਂ ਪੁਲਿਸ ਪਾਰਟੀ ਪਿੰਡ ਧੁੰਨੀਕੇ ਨੇੜੇ ਪਹੁੰਚੀ ਤਾਂ ਸ਼ੱਕੀ ਹਾਲਤਾਂ ’ਚ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਕਤ ਵਿਅਕਤੀ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਧੁੰਨੀਕੇ ਵਜੋਂ ਹੋਈ ਹੈ, ਜੋ ਪਿੰਡ ਧੁੰਨੀਕੇ ਵਿਖੇ ਪੇਂਡੂ ਡਾਕਟਰ ਦੀ ਆੜ ਹੇਠ ਨਸ਼ੇ ਵੇਚਣ ਦਾ ਆਦੀ ਹੈ ਤੇ ਇਸ ਉੱਪਰ ਪਹਿਲਾਂ ਵੀ ਨਸ਼ੀਲੇ ਪਦਾਰਥ ਵੇਚਣ ਦਾ ਮੁਕੱਦਮਾ ਦਰਜ ਹੋ ਚੁੱਕਾ ਹੈ। ਥਾਣਾ ਸੰਗਤ ਦੀ ਪੁਲਿਸ ਵੱਲੋਂ ਉਕਤ ਡਾਕਟਰ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਹਵਾਲਾਤ ’ਚ ਬੰਦ ਕਰ ਦਿੱਤਾ ਹੈ।