ਸੇਂਟ ਜ਼ੇਵੀਅਰਜ ਸਕੂਲ ਫੇਅਰਵੈੱਲ ਪਾਰਟੀ ਕਰਵਾਈ
ਸੇਂਟ ਜ਼ੇਵੀਅਰਜ ਸਕੂਲ ਵਿਚ ਰੰਗਾਰੰਗ ਫੇਅਰਵੈੱਲ ਸਮਾਰੋਹ ਕਰਵਾਇਆ
Publish Date: Wed, 11 Feb 2026 05:44 PM (IST)
Updated Date: Thu, 12 Feb 2026 04:03 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ
ਸੇਂਟ ਜ਼ੇਵੀਅਰਜ ਸਕੂਲ ਵਿਚ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਗਿਆਰਵੀਂ ਜਮਾਤ ਵੱਲੋਂ ਫੇਅਰਵੈੱਲ-2026 ਸਮਾਰੋਹ ਰੰਗਾਰੰਗ ਅਤੇ ਭਾਵਪੂਰਨ ਢੰਗ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਜੋਤੀ ਪ੍ਰਜ੍ਵਲਿਤ ਕਰਕੇ ਕੀਤੀ ਗਈ, ਜਿਸ ਤੋਂ ਬਾਅਦ ਸਵਾਗਤੀ ਗੀਤ ਰਾਹੀਂ ਸੀਨੀਅਰ ਵਿਦਿਆਰਥੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ 11ਵੀਂ ਦੇ ਵਿਦਿਆਰਥੀਆਂ ਨੇ ਗਰੁੱਪ ਗੀਤ, ਗਰੁੱਪ ਡਾਂਸ ਤੇ ਵੱਖ-ਵੱਖ ਸੱਭਿਆਚਾਰਕ ਪ੍ਰਸਤੁਤੀਆਂ ਰਾਹੀਂ ਸਮਾਰੋਹ ਨੂੰ ਯਾਦਗਾਰ ਬਣਾਇਆ। ਇਸ ਦੌਰਾਨ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਵਿਦਿਆਰਥੀ ਸੌਰਵ ਨੂੰ “ਮਿਸਟਰ ਫੇਅਰਵੈੱਲ” ਅਤੇ ਅਪੇਕਸਾ ਨੂੰ “ਮਿਸ ਫੇਅਰਵੈੱਲ-2026” ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਕੋਆਰਡੀਨੇਟਰ ਮੈਡਮ ਪ੍ਰੇਮ ਲਤਾ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨਾਲ ਬਿਤਾਈਆਂ ਯਾਦਾਂ ਸਾਂਝੀਆਂ ਕਰਦਿਆਂ ਉਨ੍ਹਾਂ ਨੂੰ ਮਿਹਨਤ ਤੇ ਲਗਨ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਫਾਦਰ ਯੂਲਾਲੀਓ ਫਰਨਾਂਡਿਜ ਨੇ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣਨ ਅਤੇ ਮਾਤਾ-ਪਿਤਾ ਦਾ ਸਤਿਕਾਰ ਕਰਨ ਦਾ ਸੰਦੇਸ਼ ਦਿੱਤਾ, ਜਦਕਿ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਇਮਾਨਦਾਰੀ ਨਾਲ ਆਪਣੀ ਮੰਜ਼ਿਲ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਅੰਤ ’ਚ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਵਿਸ਼ੇਸ਼ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੱਡੀ ਗਿਣਤੀ ਵਿਚ ਹਾਜ਼ਰ ਸਨ।