ਆਯੂਸ਼ ਜਾਂਚ ਕੈਂਪ ਦੌਰਾਨ 600 ਮਰੀਜ਼ਾਂ ਨੂੰ ਦਿੱਤੀ ਦਵਾਈ
ਪਿੰਡ ਭੋਖੜਾ ਵਿਖੇ ਆਯੂਸ਼ ਚੈੱਕਅਪ ਕੈਂਪ ਲਾਇਆ
Publish Date: Wed, 11 Feb 2026 05:50 PM (IST)
Updated Date: Thu, 12 Feb 2026 04:03 AM (IST)

ਮਨਦੀਪ ਸਿੰਘ ਮੱਕੜ, ਪੰਜਾਬੀ ਜਾਗਰਣ, ਗੋਨਿਆਣਾ : ਪਿੰਡ ਭੋਖੜਾ ਦੀ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਯੁਸ਼ ਵਿਭਾਗ ਵੱਲੋਂ ਆਯੂਸ਼ ਮੈਡੀਕਲ ਕੈਂਪ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ। ਕੈਪ ਦਾ ਉਦਘਾਟਨ ਜਗਮੀਤ ਸਿੰਘ ਯੂਥ ਆਗੂ ਨੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਰੀਬਨ ਕੱਟ ਕੇ ਕੀਤਾ। ਕੈਂਪ ’ਚ 600 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੀ ਵੰਡੀਆਂ। ਇਸ ਕੈਂਪ ’ਚ ਡਾ. ਪ੍ਰੇਮਲਤਾ ਹੋਮਿਓਪੈਥਿਕ ਮੈਡੀਕਲ ਅਫਸਰ, ਡਾ. ਪੋਮਲਪ੍ਰੀਤ, ਡਾ. ਅਖਿਲੇਸ਼ ਯਾਦਵ ਆਯੁਰਵੈਦਿਕ ਮੈਡੀਕਲ ਅਫਸਰ, ਡਾ. ਜਗਦੀਪ ਸਿੰਘ ਆਯੁਰਵੈਦਿਕ ਮੈਡੀਕਲ ਅਫਸਰ ਆਦਿ ਨੇ ਪੂਰਾ ਸਹਿਯੋਗ ਦਿੱਤਾ। ਇਸ ਮੌਕੇ ਜਗਮੀਤ ਸਿੰਘ ਯੂਥ ਆਗੂ ਨੇ ਕਿਹਾ ਕਿ ਆਯੁਸ਼ ਵਿਭਾਗ ਵੱਲੋਂ ਲਗਾਇਆ ਗਿਆ ਹੋਮਿਓਪੈਥਿਕ ਅਤੇ ਆਯੁਰਵੈਦਿਕ ਸਿਹਤ ਕੈਂਪ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਿਹਾ ਹੈ। ਕੁਦਰਤੀ ਇਲਾਜ ਨਾਲ ਨਾ ਸਿਰਫ਼ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ, ਸਗੋਂ ਸਿਹਤਮੰਦ ਜੀਵਨ-ਸ਼ੈਲੀ ਨੂੰ ਵੀ ਪ੍ਰੋਤਸਾਹਨ ਮਿਲਦਾ ਹੈ। ਮੁੱਖ ਮਹਿਮਾਨ ਜਗਮੀਤ ਸਿੰਘ ਨੇ ਆਯੁਸ਼ ਵਿਭਾਗ ਅਤੇ ਡਾਕਟਰੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਪਿੰਡਾਂ ਤੇ ਦੂਰ-ਦੁਰਾਡੇ ਇਲਾਕਿਆਂ ’ਚ ਲਗਾਤਾਰ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਪੂਰਾ ਲਾਭ ਮਿਲ ਸਕੇ। ਇਸ ਮੌਕੇ ਫਾਰਮਾਸਿਸਟ ਸੁਮਨ ਰਾਣੀ, ਗੁਰਦੀਪ ਸਿੰਘ, ਕੁਲਵਿੰਦਰ ਪਾਲ ਸਿੰਘ, ਜਗਜੀਤ ਸਿੰਘ, ਪ੍ਰਦੀਪ ਕੁਮਾਰ, ਆਕਾਸ਼ਦੀਪ ਸਿੰਘ, ਓਮ ਪ੍ਰਕਾਸ਼ ਤਿਵਾੜੀ ਤੇ ਸਟਾਫ ਮੈਂਬਰ ਹਾਜ਼ਰ ਸਨ।