ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਬਾਰੇ ਦੱਸਿਆ
ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਬਾਰੇ ਕੀਤਾ ਜਾਗਰੂਕ
Publish Date: Wed, 11 Feb 2026 06:22 PM (IST)
Updated Date: Thu, 12 Feb 2026 04:03 AM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵੱਲੋਂ ਸੀਡੀਪੀਓ ਦੇ ਸਹਿਯੋਗ ਨਾਲ ਬਠਿੰਡਾ ਵਿਖੇ ਬੱਚਿਆਂ ਨਾਲ ਸਬੰਧਤ ਸਕੀਮਾਂ ਤੇ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਬਾਰੇ ਜਾਗਰੂਕ ਕਰਨ ਲਈ ਇਕ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਸਥਾਨਕ ਟੀਚਰ ਹੋਮ ਵਿਖੇ ਕਰਵਾਇਆ ਗਿਆ। ਟ੍ਰੇਨਿੰਗ ਪ੍ਰੋਗਰਾਮ ’ਚ ਬਠਿੰਡਾ ਬਲਾਕ ਦੀਆਂ ਲਗਭਗ 200 ਦੇ ਕਰੀਬ ਆਂਗਨਵਾੜੀ ਵਰਕਰਾਂ ਅਤੇ ਸੁਪਰਵਾਈਜਰਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿਚ ਉਨ੍ਹਾਂ ਨੂੰ ਬੱਚਿਆਂ ਦੀ ਭਲਾਈ ਨਾਲ ਸਬੰਧਤ ਸਕੀਮਾਂ ਬਾਰੇ ਗੁਰਦੇਵ ਸਿੰਘ (ਚਾਈਲਡ ਲਾਈਨ ਬਠਿੰਡਾ) ਨੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਬਾਲ ਵਿਆਹ ਨਾਲ ਸਬੰਧਤ ਪ੍ਰੋਹੋਬਸ਼ਨ ਆਫ ਚਾਈਲਡ ਮੈਰਿਜ ਐਕਟ 2006 ਬਾਰੇ ਰਾਜਵਿੰਦਰ ਸਿੰਘ (ਪ੍ਰੋਬੇਸ਼ਨ ਅਫਸਰ) ਵੱਲੋਂ ਜਾਣੂ ਕਰਵਾਇਆ ਗਿਆ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਵਨੀਤ ਕੌਰ ਵੱਲੋਂ ਬੱਚਿਆਂ ਦੀ ਸੁਰੱਖਿਆ ਤੇ ਲੋੜਵੰਦ ਬੱਚਿਆਂ ਲਈ ਮਹੱਤਵਪੂਰਨ ਸਕੀਮਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।ਸਿਵਲ ਜੱਜ (ਸੀਨੀਅਰ ਡਿਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਲਜਿੰਦਰ ਕੌਰ ਮਾਨ ਵੱਲੋਂ ਸਮਾਗਮ ’ਚ ਸ਼ਾਮਲ ਹੋ ਕੇ ਬੱਚਿਆਂ ਨਾਲ ਸਬੰਧਤ ਅਤੇ ਆਮ ਲੋਕਾਂ ਨਾਲ ਸਬੰਧਤ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਕਾਨੂੰਨੀ ਸਕੀਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਪ੍ਰੋਗਰਾਮ ਦੇ ਅੰਤ ਵਿਚ ਸੀਡੀਪੀਓ ਊਸ਼ਾ ਰਾਣੀ ਵੱਲੋਂ ਬਾਲ ਵਿਆਹ ਨਾ ਕਰਨ ਸਬੰਧੀ ਜਾਗਰੂਕ ਕਰਨ ਲਈ ਸਮੂਹ ਆਂਗਨਵਾੜੀ ਵਰਕਰਾਂ ਨੂੰ ਸਹੁੰ ਚੁਕਵਾਈ ਗਈ।