ਜਲਾਲ ’ਚ 263ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਭਲਕੇ
ਜਲਾਲ 'ਚ 263ਵਾਂ ਅੱਖਾਂ ਦਾ ਮੁਫਤ ਲੈਂਜ ਕੈਂਪ 14 ਨੂੰ
Publish Date: Thu, 12 Feb 2026 04:31 PM (IST)
Updated Date: Thu, 12 Feb 2026 04:32 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਪਿੰਡ ਜਲਾਲ ਵਿਖੇ ਬ੍ਰਹਮਲੀਨ ਸੰਤ ਬਾਬਾ ਕਰਨੈਲ ਦਾਸ ਜੀ ਦੇ ਆਸ਼ੀਰਵਾਦ ਨਾਲ ਮੌਜੂਦਾ ਗੱਦੀਨਸ਼ੀਨ ਸੁਆਮੀ ਬ੍ਰਹਮਮੁਨੀ ਦੀ ਅਗਵਾਈ ਹੇਠ ਅਤੇ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਦੀਆਂ ਕੋਸ਼ਿਸ਼ਾਂ ਸਦਕਾ 263ਵਾਂ ਅੱਖਾਂ ਦਾ ਮੁਫ਼ਤ ਲੈਂਜ ਕੈਂਪ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ 14 ਫਰਵਰੀ ਨੂੰ ਲਾਇਆ ਜਾ ਰਿਹਾ ਹੈ। ਜਿਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਬਾਬਾ ਗੰਗਾ ਰਾਮ ਨੇ ਦੱਸਿਆ ਕਿ ਉੱਚ ਕੋਟੀ ਦੇ ਡਾ. ਰਵੀਕਾਂਤ ਬਮੋਤਰਾ, ਡਾ. ਮਿਨਾਕਸ਼ੀ ਸਿੰਧੂ ਮਰੀਜ਼ਾਂ ਦਾ ਚੈੱਕਅਪ ਕਰਨਗੇ। ਚੈੱਕਅਪ ਉਪਰੰਤ ਆਪ੍ਰੇਸ਼ਨ ਯੋਗ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾਣਗੇ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਬੇਨਤੀ ਕੀਤੀ ਕਿ ਮਰੀਜ ਆਪਣੇ ਨਾਲ ਆਧਾਰ ਕਾਰਡ, ਵੋਟ ਕਾਰਡ ਅਤੇ ਪੈਨ ਕਾਰਡ ਦੀ ਫੋਟੋ ਕਾਪੀ ਅਤੇ ਇਕ ਵਾਰਸ ਨੂੰ ਜ਼ਰੂਰ ਲੈ ਕੇ ਆਉਣ ਅਤੇ ਇਸ਼ਨਾਨ ਕਰ ਕੇ ਆਉਣ। ਉਨ੍ਹਾਂ ਦੱਸਿਆ ਕਿ ਦਿਲ ਅਤੇ ਸ਼ੂਗਰ ਦੇ ਮਰੀਜਾਂ ਦੇ ਆਪ੍ਰੇਸ਼ਨ ਨਹੀਂ ਕੀਤੇ ਜਾਣਗੇ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਸਤੀਸ਼ ਸ਼ਰਮਾ ਕਲਿਆਣ ਅਤੇ ਸਮੁੱਚਾ ਸਟਾਫ ਹਾਜ਼ਰ ਸਨ।