ਖਾਲਸਾ ਕਾਲਜ ’ਚ ਹਫ਼ਤਾਵਾਰੀ ਪੁਸਤਕ ਰੀਵਿਊ ਕੀਤੇ ਪੇਸ਼
ਖਾਲਸਾ ਕਾਲਜ 'ਚ ਹਫ਼ਤਾਵਾਰੀ ਪੁਸਤਕ ਰੀਵਿਊ ਪੇਸ਼ ਕੀਤੇ
Publish Date: Thu, 12 Feb 2026 04:37 PM (IST)
Updated Date: Thu, 12 Feb 2026 04:38 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਕੱਤਰ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਅਨਰੇਰੀ ਸਕੱਤਰ ਕਾਲਜ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਗਿਆਨੀ ਬਲਵੰਤ ਸਿੰਘ ਕੋਠਾ ਗੁਰੂ ਲਾਇਬ੍ਰੇਰੀ ਵਿਚ ਹਫ਼ਤਾਵਾਰੀ ਪੁਸਤਕ ਰੀਵਿਊ ਪੇਸ਼ ਕੀਤੇ ਗਏ। ਇਸ ਰੀਵਿਊ ਵਿਚ ਲਾਇਬ੍ਰੇਰੀਅਨ ਕਿਰਨਜੀਤ ਕੌਰ ਨੇ ਦੱਸਿਆ ਕਿ ਪੁਸਤਕ ਰੀਵਿਊ ਸੁਣ ਕੇ ਵਿਦਿਆਰਥੀਆਂ ਵਿਚ ਪੁਸਤਕ ਪੜ੍ਹਨ ਲਈ ਉਤਸ਼ਾਹ ਪੈਦਾ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਵੇਂ ਸ਼ੁਰੂ ਕੀਤੇ ਗਏ ਮਿਸ਼ਨ ‘ਇਕ ਵਿਦਿਆਰਥੀ ਇਕ ਕਿਤਾਬ’ ਤੋਂ ਜਾਣੂ ਕਰਵਾਇਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਦਿਆਰਥੀ ਇਸ ਵਿਚ ਆਪਣਾ ਹਿੱਸਾ ਪਾਉਣ ਤਾਂ ਕਿ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾ ਸਕੇ।
ਇਸ ਉਪਰੰਤ ਹਫ਼ਤਾਵਾਰੀ ਰੀਵਿਊ ਵਿਚ ਕਾਮਰਸ ਵਿਭਾਗ ਵੱਲੋਂ ਹਫਤਾਵਰੀ ਪੁਸਤਕ ਰੀਵਿਊ ਕੀਤਾ ਗਿਆ। ਕਾਮਰਸ ਵਿਭਾਗ ਦੇ ਪ੍ਰੋਫੈਸਰ ਕਿਰਨਜੀਤ ਕੌਰ ਵੱਲੋਂ 'ਪਰਤਾਪੀ' ਕਿਤਾਬ ਦਾ ਬੁੱਕ ਰੀਵਿਊ ਦਿੱਤਾ ਗਿਆ। ਪ੍ਰਸਿੱਧ ਲੇਖਕ ਰਾਮ ਸਰੂਪ ਅਣਖੀ ਦਾ ਇਹ ਨਾਵਲ ਸਮਾਜ ਵਿਚ ਔਰਤ ਦੀ ਹਾਲਤ ਨੂੰ ਦਰਸਾਉਂਦਾ ਹੈ। ਇਸ ਵਿਚ ਔਰਤ ਦੀਆਂ ਮੁਸ਼ਕਲਾਂ, ਦੁੱਖ-ਦਰਦ ਅਤੇ ਉਸ ਦੀ ਸੱਚੀ ਤਸਵੀਰ ਪੇਸ਼ ਕੀਤੀ ਗਈ ਹੈ। ਇਸ ਤੋਂ ਬਾਅਦ ਬੀ. ਕਾਮ ਭਾਗ ਦੂਜਾ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਨੇ ਪੁਸਤਕ ਮਹਾਰਾਣੀ ਜਿੰਦਾਂ ਦਾ ਰੀਵਿਊ ਪੇਸ਼ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਕਿਤਾਬਾਂ ਉਨ੍ਹਾਂ ਦੀਆਂ ਸਭ ਤੋਂ ਚੰਗੀਆਂ ਦੋਸਤ ਹਨ, ਜੋ ਹਮੇਸ਼ਾ ਉਨ੍ਹਾਂ ਦਾ ਮਾਰਗਦਰਸ਼ਕ ਕਰਦੀਆਂ ਹਨ। ਉਨ੍ਹਾਂ ਨੇ ਬੱਚਿਆਂ ਨੂੰ ਲਾਇਬ੍ਰੇਰੀ ਵਿਚ ਆਉਣ ਅਤੇ ਵੱਧ ਤੋਂ ਵੱਧ ਕਿਤਾਬਾਂ ਪੜ੍ਹਨ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਵਿਭਾਗ ਮੁਖੀ ਪ੍ਰੋ. ਲਖਵੀਰ ਕੌਰ ਅਤੇ ਪ੍ਰੋ. ਅਮਨਦੀਪ ਕੌਰ ਆਦਿ ਹਾਜ਼ਰ ਸਨ।