ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਲਾਇਆ ਖ਼ੂਨਦਾਨ ਕੈਂਪ
ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਖੂਨਦਾਨ ਕੈਂਪ ਲਾਇਆ
Publish Date: Thu, 12 Feb 2026 04:47 PM (IST)
Updated Date: Thu, 12 Feb 2026 04:50 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ : ਕੌਮੀ ਸੇਵਾ ਯੋਜਨਾ (ਐੱਨਐੱਸਐੱਸ) ਤਹਿਤ ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਵੱਲੋਂ ਖ਼ੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਕੌਮੀ ਸੇਵਾ ਯੋਜਨਾ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਬਠਿੰਡਾ, ਡਾਇਰੈਕਟਰ ਯੂਥ ਸਰਵਿਸਿਜ਼ ਚੰਡੀਗੜ੍ਹ (ਪੰਜਾਬ) ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲਾਇਆ ਗਿਆ। ਕੈਂਪ ਵਿਚ ਮਾਤਾ ਸੁੰਦਰੀ ਗਰਲਜ਼ ਕਾਲਜ, ਕਾਲਜ ਆਫ਼ ਐਜੂਕੇਸ਼ਨ, ਸੀਨੀਅਰ ਸੈਕੰਡਰੀ ਸਕੂਲ ਅਤੇ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਇਕਾਈਆਂ ਨੇ ਹਿੱਸਾ ਲਿਆ। ਉਦਘਾਟਨੀ ਸਮਾਗਮ ਵਿਚ ਮਾਨਸਾ ਦੀ ਮੈਡੀਕਲ ਅਫਸਰ ਡਾ. ਮੁਸਕਾਨ ਬਾਂਸਲ, ਸੀਐੱਚਓ ਡਾ. ਕਮਲਦੀਪ ਸਿੰਘ, ਐੱਮਐੱਲਟੀ ਸੁਨੈਨਾ ਬਾਂਸਲ ਅਤੇ ਕੌਂਸਲਰ ਅਮਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐੱਮਡੀ ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਮਹਿਮਾਨਾਂ ਦਾ ਸਵਾਗਤ ਕੀਤਾ। ਨਰਸਿੰਗ ਵਿਭਾਗ ਦੀ ਮੁਖੀ ਰਾਜਵੀਰ ਕੌਰ ਨੇ ਵਲੰਟੀਅਰਾਂ ਅਤੇ ਵਿਦਿਆਰਥਣਾਂ ਦੀ ਸਹਾਇਤਾ ਨਾਲ ਕੈਂਪ ਦੀਆਂ ਡਿਊਟੀਆਂ ਸੁਚੱਜੇ ਢੰਗ ਨਾਲ ਨਿਭਾਈਆਂ ਅਤੇ ਖ਼ੂਨਦਾਨੀਆਂ ਲਈ ਰਿਫਰੈਸ਼ਮੈਂਟ ਦੀ ਵਿਵਸਥਾ ਕੀਤੀ। ਪ੍ਰਿੰਸੀਪਲ-ਕਮ-ਪ੍ਰੋਗਰਾਮ ਅਫਸਰ ਪ੍ਰੋ. ਰਾਜ ਸਿੰਘ ਬਾਘਾ ਨੇ ਦੱਸਿਆ ਕਿ ਸੰਸਥਾ ਪਿਛਲੇ 15 ਸਾਲਾਂ ਤੋਂ ਲਗਾਤਾਰ ਖ਼ੂਨਦਾਨ ਕੈਂਪ ਲਗਾਉਂਦੀ ਆ ਰਹੀ ਹੈ। ਇਸ ਵਾਰ ਲਗਭਗ 30 ਯੂਨਿਟ ਖੂਨ ਇਕੱਠਾ ਕੀਤਾ ਗਿਆ ਅਤੇ ਸਟਾਫ ਮੈਂਬਰਾਂ ਤੇ ਅਧਿਕਾਰੀਆਂ ਨੇ ਵੀ ਖੁਦ ਖ਼ੂਨਦਾਨ ਕਰ ਕੇ ਯੋਗਦਾਨ ਪਾਇਆ। ਇਸ ਮੌਕੇ ਸੰਸਥਾ ਦੇ ਵੱਖ-ਵੱਖ ਡਾਇਰੈਕਟਰਾਂ, ਪ੍ਰਿੰਸੀਪਲਾਂ, ਪ੍ਰੋਫੈਸਰਾਂ ਅਤੇ ਸਟਾਫ ਮੈਂਬਰਾਂ ਸਮੇਤ ਕਈ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।