ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ
ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ
Publish Date: Thu, 12 Feb 2026 05:20 PM (IST)
Updated Date: Thu, 12 Feb 2026 05:23 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਜਗਸੀਰ ਸਿੰਘ ਵਾਸੀ ਪਿੰਡ ਜੇਠੂਕੇ ਮੋਟਰਸਾਈਕਲ ਚੋਰੀ ਕਰ ਕੇ ਅੱਗੇ ਵੇਚਦਾ ਹੈ। ਇਸ ਸੂਚਨਾ ਤੋਂ ਬਾਅਦ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਪਿੰਡ ਜੇਠੂਕੇ ਵਿਚ ਛਾਪੇਮਾਰੀ ਕਰਦਿਆਂ ਜਗਸੀਰ ਸਿੰਘ ਨੂੰ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਕੇ ਹਵਾਲਾਤ ਵਿਚ ਬੰਦ ਕਰ ਦਿੱਤਾ ਹੈ। ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਮੁਲਜਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਤੋਂ ਹੋਰ ਪੁੱਛਗਿਛ ਕੀਤੀ ਜਾ ਸਕੇ।