ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ
ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫਤਾਰ
Publish Date: Thu, 12 Feb 2026 05:30 PM (IST)
Updated Date: Thu, 12 Feb 2026 05:32 PM (IST)

- 5 ਗ੍ਰਾਮ ਹੈਰੋਇਨ, 130 ਨਸ਼ੇ ਦੀਆਂ ਗੋਲੀਆਂ ਤੇ 45 ਕੈਪਸੂਲ ਬਰਾਮਦ ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 7 ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਕੋਲੋਂ 5 ਗ੍ਰਾਮ ਹੈਰਇਨ, 130 ਨਸ਼ੇ ਦੀਆਂ ਗੋਲੀਆਂ ਅਤੇ 45 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮਾਡਲ ਟਾਊਨ ਖੇਤਰ ਵਿਚ ਪੈਦਲ ਜਾ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਨ੍ਹਾਂ ਦੀ ਪਛਾਣ ਸਤਪਾਲ ਸਿੰਘ ਵਾਸੀ ਮੌੜ ਮੰਡੀ ਅਤੇ ਗਗਨਦੀਪ ਸਿੰਘ ਵਾਸੀ ਨੇੜੇ ਕਿਰਨ ਹਸਪਤਾਲ ਮੌੜ ਮੰਡੀ ਵਜੋਂ ਹੋਈ ਹੈ। ਇਸ ਤਰ੍ਹਾਂ ਹੀ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਮਰਪੁਰਾ ਬਸਤੀ ਵਿਚ ਛਾਪੇਮਾਰੀ ਕਰਦਿਆਂ ਲੱਕੀ ਵਾਸੀ ਅਮਰਪੁਰਾ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਕ ਹੋਰ ਮਾਮਲੇ ਵਿਚ ਇਸੇ ਥਾਣੇ ਦੀ ਪੁਲਿਸ ਨੇ ਅਮਰਪੁਰਾ ਬਸਤੀ ਵਿੱਚੋਂ ਹੀ ਹਰਮਨਦੀਪ ਸਿੰਘ ਵਾਸੀ ਮਹਿਣਾ ਬਸਤੀ ਨੂੰ 45 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ ਕੀਤਾ ਹੈ। ਥਾਣਾ ਫੂਲ ਦੀ ਪੁਲਿਸ ਨੇ ਢਪਾਲੀ ਤੋਂ ਰਾਈਆ ਲਿੰਕ ਰੋਡ ’ਤੇ ਆ ਰਹੇ ਇਕ ਸ਼ੱਕੀ ਵਿਅਕਤੀ ਦੀ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 30 ਨਸ਼ੇ ਦੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਪਾਰਟੀ ਨੇ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰ ਲਿਆ। ਜਿਸ ਦੀ ਪਛਾਣ ਗੁਰ ਇਕਬਾਲ ਸਿੰਘ ਵਾਸੀ ਪਿੰਡ ਰਾਈਆ ਵਜੋਂ ਹੋਈ। ਥਾਣਾ ਸਦਰ ਰਾਮਪੁਰਾ ਦੀ ਪੁਲਿਸ ਨੇ ਪਿੰਡ ਪਿੱਥੋ ਵਿਚ ਛਾਪੇਮਾਰੀ ਕਰਦਿਆਂ ਮੰਗੂ ਖਾਨ ਵਾਸੀ ਪੀਰਕੋਟ ਨੂੰ 100 ਨਸ਼ੇ ਦੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਨਸ਼ਾ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਤਰ੍ਹਾਂ ਥਾਣਾ ਕੋਤਵਾਲੀ ਪੁਲਿਸ ਨੇ ਜਲੇਬੀ ਚੌਕ ਨੇੜੇ ਇਕ ਵਿਅਕਤੀ ਨੂੰ ਹਿਰਾਸਤ ਵਿਚ ਲੈ ਕੇ ਉਸ ਦਾ ਡੋਪ ਟੈਸਟ ਕਰਵਾਇਆ। ਜਿਸ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜਮ ਦੀ ਪਛਾਣ ਰਾਜ ਕੁਮਾਰ ਵਾਸੀ ਤੇਲੀਆਂ ਵਾਲਾ ਮੁਹੱਲਾ ਬਠਿੰਡਾ ਵਜੋਂ ਹੋਈ ਹੈ।