3 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ
ਪਿੰਡ ਸ਼ੇਖੂ ‘ਚ ਨਸ਼ੇ ਖ਼ਿਲਾਫ਼ ਪੁਲਿਸ ਦੀ ਕਾਰਵਾਈ, 3 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Publish Date: Thu, 12 Feb 2026 06:14 PM (IST)
Updated Date: Thu, 12 Feb 2026 06:18 PM (IST)
ਮੁਕੇਸ਼ ਸੋਨੀ, ਪੰਜਾਬੀ ਜਾਗਰਣ, ਰਾਮਾ ਮੰਡੀ : ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਰਾਮਾ ਮੰਡੀ ਪੁਲਿਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਐੱਸਐੱਸਪੀ ਬਠਿੰਡਾ ਜਯੋਤੀ ਯਾਦਵ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦਿਆਂ ਪੁਲਿਸ ਥਾਣਾ ਰਾਮਾ ਮੰਡੀ ਦੀ ਟੀਮ ਨੇ ਪਿੰਡ ਸ਼ੇਖੂ ਵਿੱਚ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਗਸ਼ਤ ’ਤੇ ਸੀ ਜਦੋਂ ਸ਼ੱਕ ਦੇ ਆਧਾਰ ’ਤੇ ਜਸਵਿੰਦਰ ਸਿੰਘ ਪੁੱਤਰ ਕੌਰ ਸਿੰਘ ਵਾਸੀ ਸ਼ੇਖੂ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਮੁਕੱਦਮਾ ਨੰਬਰ 31 ਅਧੀਨ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਬਾਅਦ ਵਿੱਚ ਕਾਨੂੰਨੀ ਕਾਰਵਾਈ ਪੂਰੀ ਕਰਦੇ ਹੋਏ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।