ਟੈਕਨੀਕਲ ਸਰਵਿਸ ਯੂਨੀਅਨ ਨੇ ਕੀਤੀ ਹੜਤਾਲ
ਟੈਕਨੀਕਲ ਸਰਵਿਸ ਯੂਨੀਅਨ ਨੇ ਇਕ ਰੋਜ਼ਾ ਹੜਤਾਲ ਕੀਤੀ
Publish Date: Thu, 12 Feb 2026 06:56 PM (IST)
Updated Date: Thu, 12 Feb 2026 06:59 PM (IST)
ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ
ਨਥਾਣਾ : ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਸਬ ਡਵੀਜ਼ਨ ਨਥਾਣਾ ਵਿਚ ਦੇਸ਼-ਵਿਆਪੀ ਹੜਤਾਲ ਤਹਿਤ ਰੈਲੀ ਕੱਢੀ ਗਈ। ਇਸ ਹੜਤਾਲ ਨੂੰ ਸੇਵਾਮੁਕਤ ਕਲੈਰੀਕਲ ਸਟਾਫ, ਗਰਿੱਡ ਸਟਾਫ, ਪੈਸਕੋ ਅਤੇ ਸੀਐੱਚਬੀ ਕਰਮਚਾਰੀਆਂ ਵੱਲੋਂ ਵੀ ਸਮਰਥਨ ਦਿੱਤਾ ਗਿਆ। ਰੈਲੀ ਦੌਰਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਬਿੱਲ 2025 ਅਤੇ ਕਿਸਾਨ ਵਿਰੋਧੀ ਬੀਜ ਬਿੱਲ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਅਮਰੀਕਾ ਨਾਲ ਕੀਤੇ ਗਏ ਸਮਝੌਤੇ ਨੂੰ ਵੀ ਵਾਪਸ ਲੈਣ, ਜ਼ਮੀਨਾਂ ਦੀ ਵਿਕਰੀ ਬੰਦ ਕਰਨ, ਪੱਕੀ ਭਰਤੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਕਾਂਟ੍ਰੈਕਟ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਸੀਐੱਚਬੀ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਕੰਮ ਮੁਤਾਬਿਕ ਤਨਖਾਹ ਦੇਣ ਸਬੰਧੀ ਮੰਗ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਸਬ ਡਵੀਜ਼ਨ ਪ੍ਰਧਾਨ ਗੁਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਬਿਜਲੀ ਸਪਲਾਈ ਨਿਰਵਿਘਨ ਚੱਲ ਸਕੇ। ਇਸ ਮੌਕੇ ਪਰਵਿੰਦਰ ਸਿੰਘ, ਸਹਾਇਕ ਸਕੱਤਰ ਊਧਮ ਸਿੰਘ, ਰਾਜੇਸ਼ ਕੁਮਾਰ, ਕੈਸ਼ੀਅਰ ਰਾਜਪਾਲ ਸਿੰਘ, ਸਰਕਲ ਪ੍ਰਧਾਨ ਹਰਜਿੰਦਰ ਸਿੰਘ ਅਤੇ ਸੇਵਾਮੁਕਤ ਸਾਥੀ ਜਗਜੀਤ ਸਿੰਘ, ਦੀਵਾਨ ਸਿੰਘ ਸਮੇਤ ਕਈ ਹੋਰ ਆਗੂ ਹਾਜ਼ਰ ਸਨ।