ਸਪਰਸ਼ ਲੈਪਰੋਸੀ ਪੰਦਰਵਾੜੇ ਤਹਿਤ ਲਾਇਆ ਜਾਗਰੂਕਤਾ ਕੈਂਪ
ਸਪੱਰਸ਼ ਲੈਪਰੋਸੀ ਪੰਦਰਵਾੜਾ ਤਹਿਤ ਕੁਸ਼ਟ ਆਸ਼ਰਮ ਵਿਖੇ ਕੈਂਪ ਲਗਾਇਆ
Publish Date: Fri, 13 Feb 2026 04:15 PM (IST)
Updated Date: Sat, 14 Feb 2026 04:00 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭਾਰਤ ਸਰਕਾਰ ਵਲੋਂ ਨੈਸ਼ਨਲ ਲੈਪਰੋਸੀ ਰਿਡੀਕੇਸ਼ਨ ਪ੍ਰੋਗਰਾਮ (ਐਨਐਲਈਪੀ) ਤਹਿਤ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਏ ਜਾ ਰਹੇ ਸਪਰਸ਼ ਲੈਪਰੋਸੀ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਭਰ ਵਿਚ ਜਾਗਰੂਕਤਾ ਰੈਲੀਆਂ, ਗਰੁੱਪ ਮੀਟਿੰਗਾ ਕਰਕੇ ਆਮ ਲੋਕਾਂ ਨੂੰ ਕੁਸ਼ਟ ਰੋਗ ਸਬੰਧੀ ਜਾਗਰੂਕ ਕਰਨ ਤੋਂ ਇਲਾਵਾ ਪ੍ਰਵਾਸੀ ਮਜ਼ਦੂਰਾਂ ਦੇ ਰਿਹਾਇਸ਼ੀ ਖੇਤਰਾਂ ’ਚ ਸਰਵੇ ਕੀਤਾ ਗਿਆ। ਦੱਸਣਯੋਗ ਹੈ ਕਿ ਕੁਸ਼ਟ ਰੋਗ ਦੇ ਸ਼ੱਕੀ ਲੱਛਣ ਵਾਲੇ ਵਿਅਕਤੀ ਦਾ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ । ਇਸ ਮੌਕੇ ਸਿਵਲ ਸਰਜਨ ਡਾ. ਤਪਿੰਦਰਜੋਤ ਦੀ ਅਗਵਾਈ ਹੇਠ ਕੁਸ਼ਟ ਆਸ਼ਰਮ ਵਿਖੇ ਮੈਡੀਕਲ ਕੈਂਪ ਅਤੇ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਸਮੇਂ ਸਮੂਹ ਹਾਜ਼ਰੀਨ ਨੂੰ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੁਸ਼ਟ ਰੋਗ ਇਲਾਜਯੋਗ ਹੈ। ਉਨ੍ਹਾ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਚਮੜੀ ਤੇ ਤਾਂਬੇ ਰੰਗ ਦੇ ਸੁੰਨ ਧੱਬੇ, ਚਮੜੀ ਦਾ ਸੁੰਨਾਪਣ, ਨਸਾਂ ਮੋਟੀਆਂ ਤੇ ਸਖਤ, ਚਮੜੀ ਤੇ ਠੰਢੇ ਤੇ ਗਰਮ ਦਾ ਪਤਾ ਨਾ ਲੱਗਣਾ, ਨਾ ਠੀਕ ਹੋਣ ਵਾਲੇ ਜਖਮ ਹੋ ਜਾਣ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਜਾ ਕੇ ਚੈਕਅੱਪ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਕੁਸ਼ਟ ਰੋਗੀਆਂ ਨੂੰ ਦਵਾਈਆ ਵੀ ਦਿੱਤੀਆਂ।