ਵਿਧਾਇਕ ਗਿੱਲ ਵੱਲੋਂ ਧਾਰਮਿਕ ਸਥਾਨ ਲਈ ਬੱਸ ਰਵਾਨਾ
ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ
Publish Date: Fri, 13 Feb 2026 04:35 PM (IST)
Updated Date: Sat, 14 Feb 2026 04:03 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਬੱਲਾ ਰਾਮ ਨਗਰ ਤੋਂ ਧਾਰਮਿਕ ਸਥਾਨਾਂ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਇਕ ਬਹੁਤ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਵਿੱਤਰ ਥਾਵਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਆਪਸ ’ਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹਿਲਕਦਮੀ ਹੈ। ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ ਨੇ ਪਿੰਡ ਰਾਮਪੁਰਾ ਤੋਂ ਬੱਸ ਨੂੰ ਰਵਾਨਾ ਕਰਦਿਆਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਸੂਬਾ ਸਰਕਾਰ ਦੁਆਰਾ ਉਨ੍ਹਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਤੋਂ ਇਲਾਵਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਸ਼ੇਖੂ, ਹਲਕਾ ਰਾਮਪੁਰਾ ਫੂਲ ਦੇ ਭਗਤਾ ਭਾਈਕਾ, ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਬਹਿਮਣ ਦੀਵਾਨਾ ਅਤੇ ਹਲਕਾ ਭੁੱਚੋ ਦੇ ਪਿੰਡ ਮਹਿਮਾ ਸਵਾਈ ਤੋਂ ਵੀ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਬੱਸਾਂ ਨੂੰ ਰਵਾਨਾ ਕੀਤਾ ਗਿਆ।