ਸਿਹਤ ਵਿਭਾਗ ਵੱਲੋਂ 14 ਤਕ ਟੀਕਾਕਰਨ ਮੁਹਿੰਮ ਜਾਰੀ
ਸਿਹਤ ਵਿਭਾਗ ਵੱਲੋਂ 14 ਫਰਵਰੀ ਤਕ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ
Publish Date: Fri, 13 Feb 2026 04:41 PM (IST)
Updated Date: Sat, 14 Feb 2026 04:03 AM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਬਲਾਕ ਬਾਲਿਆਂਵਾਲੀ ਵਿਚ 14 ਫ਼ਰਵਰੀ ਤਕ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੈਲੀ ਅਰੋੜਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਉਹ ਬੱਚੇ (0 ਤੋਂ 5 ਸਾਲ) ਅਤੇ ਗਰਭਵਤੀ ਔਰਤਾਂ ਜੋ ਕਿਸੇ ਕਾਰਨ ਰੁਟੀਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਇਸ ਮੁਹਿੰਮ ਤਹਿਤ ਟੀਕਾਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਲੋੜਬੰਦ ਖੇਤਰਾਂ ਵਿਚ ਵਿਸ਼ੇਸ਼ ਟੀਕਾਕਰਨ ਕੈਂਪ ਲਗਾ ਕੇ ਵੱਧ ਤੋਂ ਵੱਧ ਲਾਭਪਾਰੀਆਂ ਨੂੰ ਕਵਰ ਕਰਨ ਦਾ ਲਕਸ਼ ਹੈ। ਉਨ੍ਹਾਂ ਦੱਸਿਆ ਕਿ ਸਲੱਮ ਏਰੀਏ, ਪ੍ਰਵਾਸੀ ਮਜ਼ਦੂਰਾਂ ਦੇ ਇਲਾਕੇ, ਖਾਨਾਬਦੋਸ ਸਾਈਟਾਂ, ਇੱਟਾਂ ਦੇ ਭੱਠੇ ਅਤੇ ਹੋਰ ਜੋਖਿਮ ਵਾਲੇ ਖੇਤਰਾਂ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਲਈ ਸਪੈਸਲ ਸਰਵੇ ਕਰਕੇ ਮਾਈਕਰੋਪਲਾਨ ਤਿਆਰ ਕੀਤਾ ਗਿਆ ਹੈ ਤਾਂ ਜੋ ਟੀਕਾਕਰਨ 100 ਫੀਸਦੀ ਯਕੀਨੀ ਬਣਾਇਆ ਜਾ ਸਕੇ। ਬਲਾਕ ਐਜੂਕੇਟਰ ਜਗਤਾਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਦਾ ਸਮੇਂ-ਸਿਰ ਟੀਕਾਕਰਨ ਜ਼ਰੂਰ ਕਰਵਾਉਣ । ਇਸ ਮੌਕੇ ਡਾ. ਕਮਲਜੀਤ ਸਿੰਘ, ਡਾ. ਨਵਨੀਤ ਕੌਰ, ਬਨੀਤਾ ਰਾਣੀ ਸੀਨੀਅਰ ਫਾਰਮੇਸੀ ਅਫਸਰ ਅਤੇ ਮਨਜੀਤ ਸਿੰਘ ਬਲਾਕ ਐਜੂਕੇਟਰ ਆਦਿ ਹਾਜ਼ਰ ਸਨ।