ਸਕੂਲ ’ਚ ਬਣ ਰਹੇ ਸਟੇਡੀਅਮ ਦਾ ਮੇਘਾ ਚੌਧਰੀ ਵੱਲੋਂ ਨਿਰੀਖਣ
ਸਕੂਲ ਵਿਚ ਨਵੇਂ ਬਣ ਰਹੇ ਖੇਡ ਸਟੇਡੀਅਮ ਦਾ ਨਿਰੀਖਣ ਕੀਤਾ
Publish Date: Fri, 13 Feb 2026 06:02 PM (IST)
Updated Date: Sat, 14 Feb 2026 04:09 AM (IST)

ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ, ਕੋਟਫੱਤਾ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ ‘ਤੇ ਆਧੁਨਿਕ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਪਿੰਡ ਕਟਾਰ ਸਿੰਘ ਵਾਲਾ ਵਿਚ ਬਣ ਰਹੇ ਨਵੇਂ ਖੇਡ ਸਟੇਡੀਅਮ ਦਾ ਅੱਜ ਵਿਸ਼ੇਸ਼ ਨਿਰੀਖਣ ਕੀਤਾ ਗਿਆ। ਇਹ ਨਿਰੀਖਣ ਪੰਜਾਬ ਡਿਵੈਲਪਮੈਂਟ ਕਮਿਸ਼ਨ ਚੰਡੀਗੜ੍ਹ ਵੱਲੋਂ ਮੈਡਮ ਮੇਘਾ ਚੌਧਰੀ ਦੀ ਅਗਵਾਈ ਹੇਠ ਕੀਤਾ ਗਿਆ। ਨਿਰੀਖਣ ਦੌਰਾਨ ਮੈਡਮ ਚੌਧਰੀ ਨੇ ਸਟੇਡੀਅਮ ਵਿਚ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਬੰਧਿਤ ਅਧਿਕਾਰੀਆਂ ਨੂੰ ਕੰਮ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ਦੇ ਵਿਕਾਸ ਨਾਲ ਪਿੰਡਾਂ ਦੇ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਉਹ ਖੇਡਾਂ ਰਾਹੀਂ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕਰ ਸਕਣਗੇ। ਇਸ ਮੌਕੇ ਦਵਿੰਦਰ ਕੁਮਾਰ ਬਾਂਸਲ ਐਸਡੀਓ ਪੰਚਾਇਤੀ ਰਾਜ, ਜੇਈ ਬਲਰਾਜ ਸਿੰਘ, ਟੀਏ ਸੁਖਦੇਵ ਸਿੰਘ ਅਤੇ ਜੀਆਰਐਸ ਬਲਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਪੰਚ ਦੇਸ਼ਰਾਜ ਅਤੇ ਸਕੂਲ ਦਾ ਸਟਾਫ ਵੀ ਮੌਜੂਦ ਰਿਹਾ। ਸਭ ਨੇ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਆਸ ਪ੍ਰਗਟਾਈ ਕਿ ਇਹ ਸਟੇਡੀਅਮ ਨੌਜਵਾਨਾਂ ਲਈ ਪ੍ਰੇਰਣਾ ਦਾ ਕੇਂਦਰ ਸਾਬਤ ਹੋਵੇਗਾ।