ਤੇਲ ਡਿਪੂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਭਾਰਤ ਪੈਟਰੋਲੀਅਮ ਤੇਲ ਡਿਪੂ ਵਿੱਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
Publish Date: Fri, 13 Feb 2026 06:13 PM (IST)
Updated Date: Sat, 14 Feb 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਅੱਜ ਬਠਿੰਡਾ ਦੇ ਨਜ਼ਦੀਕ ਜੱਸੀ ਪੌ ਵਾਲੀ ਵਿਖੇ ਭਾਰਤ ਪੈਟਰੋਲੀਅਮ ਤੇਲ ਡਿਪੂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਲ ਟੈਂਕਰ ਯੂਨੀਅਨ ਦੇ ਪ੍ਰਧਾਨ ਜਗਮੀਤ ਸਿੰਘ ਕੋਟ ਬਖਤੂ ਨੇ ਦੱਸਿਆ ਕਿ ਇਹ ਅਖੰਡ ਪਾਠ ਸਾਹਿਬ ਸਾਰੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਬਠਿੰਡਾ ਦੇ ਐਮਐਲਏ ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਾਰੇ ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਤੇਲ ਡਿਪੂ ’ਚ ਆਉਂਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਉਨ੍ਹਾਂ ਨੇ ਆ ਰਹੀਆ ਸਮੱਸਿਆਵਾਂ ਦਾ ਜਲਦੀ ਹੱਲ ਕਰਾਉਣ ਦਾ ਭਰੋਸਾ ਦਿਵਾਇਆ। ਡਰਾਈਵਰ ਤੇ ਕੰਡਕਟਰ ਯੂਨੀਅਨ ਵੱਲੋਂ ਗੁਰੂ ਗੋਬਿੰਦ ਸਿੰਘ ਚੈਰੀਟੇਬਲ ਬਲੱਡ ਸੈਂਟਰ ਦੇ ਸਹਿਯੋਗ ਨਾਲ ਖ਼ੂਨ ਦਾਨ ਕੈਂਪ ਲਾਇਆ ਗਿਆ। ਖੂਨਦਾਨੀਆਂ ਨੂੰ ਹੱਲਾਸ਼ੇਰੀ ਦਿੰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੂਨ ਦਾਨ ਕਰਨਾ ਇਕ ਬਹੁਤ ਮਹਾਨ ਸੇਵਾ ਹੈ। ਸਾਨੂੰ ਲੋੜਵੰਦ ਮਰੀਜ਼ਾਂ ਲਈ ਇਸ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਭਾਰਤ ਪੈਟਰੋਲੀਅਮ ਤੇਲ ਡਿਪੂ ਦੇ ਇੰਚਾਰਜ ਕਮਲ ਪੇਸ਼ੀ ਤੇ ਜਗਮੀਤ ਸਿੰਘ ਪ੍ਰਧਾਨ ਤੋਂ ਇਲਾਵਾ ਚਮਕੌਰ ਸਿੰਘ ਸੈਕਟਰੀ, ਰੇਸ਼ਮ ਸਿੰਘ, ਅਵਤਾਰ ਸਿੰਘ,ਰਾਜਾ ਬ੍ਰਦਰਜ਼ ਗਰੁੱਪ ਹੁਸ਼ਿਆਰਪੁਰ, ਹਰਪ੍ਰੀਤ ਸਿੰਘ ਗਿੱਲ ਬਠਿੰਡਾ, ਪ੍ਰਗਟ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਲਈ ਗੁਰੂ ਕੇ ਲੰਗਰ ਦਾ ਪ੍ਰਬੰਧ ਕੀਤਾ ਗਿਆ।