ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਵੱਲੋਂ ਮੁਸ਼ਕਲਾਂ ’ਤੇ ਵਿਚਾਰਾਂ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੁੱਚੋ ਮੰਡੀ ਦੀ ਹੋਈ ਮੀਟਿੰਗ
Publish Date: Fri, 13 Feb 2026 06:15 PM (IST)
Updated Date: Sat, 14 Feb 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਭੁੱਚੋ ਮੰਡੀ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਭੁੱਚੋ ਮੰਡੀ ਦੀ ਮੀਟਿੰਗ ਦੀ ਬਲਾਕ ਪ੍ਰਧਾਨ ਡਾ. ਹਰਪ੍ਰੀਤ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਬਲਾਕ ਦੇ ਵੱਖ ਵੱਖ ਪਿੰਡਾਂ ਤੋਂ ਡਾਕਟਰ ਸਾਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਡਾਕਟਰ ਸਾਥੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਗੂਆਂ ਵੱਲੋਂ ਡਾਕਟਰ ਸਾਥੀਆਂ ਨੂੰ ਸਾਫ ਸੁਥਰੀ ਪ੍ਰੈਕਟਿਸ ਕਰਨ ਲਈ ਪ੍ਰੇਰਿਆ। ਇਸ ਮੌਕੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਚੋਣਾਂ ਦੌਰਾਨ ਡਾਕਟਰ ਸਾਥੀਆਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣ ਅਤੇ ਤਜ਼ਰਬੇ ਦੇ ਆਧਾਰ ’ਤੇ ਡਾਕਟਰ ਸਾਥੀਆਂ ਨੂੰ ਰਜਿਸਟਰਡ ਕੀਤਾ ਜਾਵੇ। ਇਸ ਮੌਕੇ ਡਾਕਟਰ ਸਾਥੀਆਂ ਨੂੰ ਸਾਫ਼ ਸੁਥਰੀ ਪ੍ਰੈਕਟਿਸ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਅਮਰਜੀਤ ਸਿੰਘ ਚੈਅਰਮੈਨ, ਸਰਪ੍ਰਸਤ ਡਾ. ਹਰਬੰਸ ਸਿੰਘ, ਸਕੱਤਰ ਡਾ. ਕੁਲਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਸਵਰਨ ਸਿੰਘ ਭਗਤਾ, ਡਾ. ਜਗਜੀਤ ਸਿੰਘ ਨਿੱਕਾ ਪ੍ਰੈਸ ਸਕੱਤਰ, ਖਜ਼ਾਨਚੀ ਡਾ. ਦਰਸ਼ਨ ਕੁਮਾਰ, ਡਾ. ਸੁਰਜੀਤ ਸਿੰਘ, ਡਾ. ਬਲਜੀਤ ਸਿੰਘ, ਡਾ. ਹਰਜੀਤ ਸਿੰਘ ਭੁਲੇਰੀਆ, ਡਾ. ਹਰਪ੍ਰੀਤ ਸਿੰਘ, ਡਾ.ਗੁਰਪ੍ਰੀਤ ਸਿੰਘ, ਡਾ. ਅਵਤਾਰ ਸਿੰਘ ਅਤੇ ਡਾ. ਰਵਿੰਦਰ ਸਿੰਘ ਆਦਿ ਹਾਜ਼ਰ ਸਨ।