- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਗਸੀਰ ਕਲਿਆਣ ਦੀ ਅਗਵਾਈ ਹੇਠ ਨਵ ਨਿਯੁਕਤ ਹਲਕਾ ਇੰਚਾਰਜ਼ ਡਾ. ਗੁਰੂ ਦਾ ਸਨਮਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਥਾਣਾ : ਸ਼੍ਰੋਮਣੀ ਅਕਾਲੀ ਦਲ ਵੱਲੋਂ ਨੌਜਵਾਨ ਆਗੂ ਡਾ. ਦਲਜੀਤ ਸਿੰਘ ਗੁਰੂ ਨੂੰ ਭੁੱਚੋ ਰਾਖਵੇਂ ਹਲਕੇ ਦੇ ਇੰਚਾਰਜ਼ ਨਿਯੁਕਤ ਕਰਨ ’ਤੇ ਜ਼ਿਲ੍ਹੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਦੇ ਗ੍ਰਹਿ ਵਿਖੇ ਵਰਕਰਾਂ ਦਾ ਵੱਡਾ ਇਕੱਠ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਡਾ. ਗੁਰੂ ਦਾ ਵਿਸ਼ੇਸ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਨਿਯੁਕਤੀ ਲਈ ਅਕਾਲੀ ਵਰਕਰਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਜਗਸੀਰ ਸਿੰਘ ਜੱਗਾ ਕਲਿਆਣ ਨੇ ਕਿਹਾ ਕਿ ਪਾਰਟੀ ਵੱਲੋਂ ਡਾ. ਦਲਜੀਤ ਸਿੰਘ ਗੁਰੂ ਨੂੰ ਹਲਕਾ ਸੇਵਾਦਾਰ ਦੀਜ਼ਿੰਮੇਵਾਰੀ ਦੇਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਹਲਕੇ ਦੇ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਡਾ. ਗੁਰੂ ਦੀ ਸਾਫ਼-ਸੁਥਰੀ ਛਵੀ ਅਤੇ ਜਨਤਾ ਨਾਲ ਨਜ਼ਦੀਕੀ ਸੰਪਰਕ ਪਾਰਟੀ ਲਈ ਲਾਭਕਾਰੀ ਸਾਬਤ ਹੋਵੇਗਾ।
ਡਾ. ਦਲਜੀਤ ਸਿੰਘ ਗੁਰੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭੁੱਚੋ ਸੀਟ ਨੂੰ ਰਿਕਾਰਡ ਵੋਟਾਂ ਨਾਲ ਜਿੱਤ ਕੇ ਪਾਰਟੀ ਪ੍ਰਧਾਨ ਦੀ ਝੋਲੀ ਵਿੱਚ ਪਾਇਆ ਜਾਵੇਗਾ। ਮਾਨ ਸਿੰਘ ਗੁਰੂ ਨੇ ਵੀ ਇਸ ਮੌਕੇ ਕਿਹਾ ਕਿ ਪਾਰਟੀ ਨੇ ਜੋ ਭਰੋਸਾ ਜਤਾਇਆ ਹੈ, ਉਸ ‘ਤੇ ਖਰਾ ਉਤਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਵਰਗ ਨਾਲ ਮਿਲ ਬੈਠ ਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਜਗਸੀਰ ਸਿੰਘ ਜੱਗਾ ਕਲਿਆਣ ਨੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਰੇਆਮ ਕਤਲ, ਲੁੱਟਾਂ-ਖੋਹਾਂ ਅਤੇ ਡਕੈਤੀਆਂ ਦੀਆਂ ਵਾਰਦਾਤਾਂ ਵਧ ਰਹੀਆਂ ਹਨ ਅਤੇ ਗੈਂਗਸਟਰਾਂ ਵੱਲੋਂ ਫ਼ਰੌਤੀਆਂ ਮੰਗਣ ਕਾਰਨ ਵਪਾਰੀਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਕਿੱਤੇ, ਮਹਿਲਾਵਾਂ ਅਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਕਰਕੇ ਹਰ ਵਰਗ ਨਿਰਾਸ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੁੜ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਚਾਹੁੰਦੇ ਹਨ।
ਇਸ ਮੌਕੇ ਸਰਕਲ ਜਥੇਦਾਰ ਗੁਰਲਾਭ ਸਿੰਘ ਢੇਲਵਾਂ, ਸੁਖਮੰਦਰ ਸਿੰਘ ਸੁੱਖੀ, ਸਵਰਨ ਸਿੰਘ ਪੂਹਲੀ (ਮੈਂਬਰ ਜ਼ਿਲ੍ਹਾ ਪ੍ਰੀਸ਼ਦ), ਮੇਜਰ ਸਿੰਘ ਨੰਬਰਦਾਰ ਬੱਜੋਅਣਾ (ਮੈਂਬਰ ਬਲਾਕ ਸੰਮਤੀ), ਨਰਦੇਵ ਸਿੰਘ ਪੂਹਲੀ, ਗੁਰਪ੍ਰੀਤ ਸਿੰਘ ਢਿੱਲੋ,, ਅੰਮ੍ਰਿਤਪਾਲ ਸਿੰਘ ਕਲਿਆਣ, ਹਰਮੀਤ ਸਿੰਘ ਬਾਹੀਆ,, ਸ਼ਿਵਨੰਦਨ ਗਰਗ (ਸ਼ਹਿਰੀ ਪ੍ਰਧਾਨ ਭੁੱਚੋ ਮੰਡੀ), ਕੁਲਦੀਪ ਰਾਏ (ਸ਼ਹਿਰੀ ਪ੍ਰਧਾਨ ਨਥਾਣਾ), ਮਨਜੀਤ ਕੌਰ (ਮੈਂਬਰ ਬਲਾਕ ਸੰਮਤੀ ਪੂਹਲਾ), ਜਗਜੀਤ ਸਿੰਘ ਸੇਮਾ, ਲਛਮਣ ਸਿੰਘ ਭਲੇਰੀਆ, ਪਰਗਟ ਸਿੰਘ ਜੋਗਾਨੰਦ, ਗੁਰਸੇਵਕ ਸਿੰਘ ਸਰਪੰਚ ਮਾੜੀ, ਕਰਨੈਲ ਸਿੰਘ ਸਰਪੰਚ ਭੁੱਚੋ ਕਲਾਂ, ਕਰਮਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ ਸਮੇਤ ਵੱਡੀ ਗਿਣਤੀ ਵਿੱਚ ਪੰਚ-ਸਰਪੰਚ ਅਤੇ ਵਰਕਰ ਹਾਜ਼ਰ ਸਨ।