ਸ਼ਹਿਰ ’ਚੋਂ ਈ ਰਿਕਸ਼ਾ ਚੋਰੀ, ਕੇਸ ਦਰਜ
ਸ਼ਹਿਰ ’ਚੋਂ ਈ ਰਿਕਸ਼ਾ ਚੋਰੀ
Publish Date: Sat, 14 Feb 2026 04:45 PM (IST)
Updated Date: Sun, 15 Feb 2026 04:15 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹਿਰ ਦੇ ਪਾਵਰ ਹਾਊਸ ਰੋਡ ਤੋਂ ਇਕ ਈ ਰਿਕਸ਼ਾ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਕੋਲ ਦਰਜ ਕਰਾਈ ਸ਼ਿਕਾਇਤ ਵਿੱਚ ਜੁਝਾਰ ਸਿੰਘ ਵਾਸੀ ਪ੍ਰਤਾਪ ਨਗਰ ਨੇ ਦੱਸਿਆ ਕਿ ਉਹ ਸ਼ਹਿਰ ਵਿੱਚ ਈ ਰਿਕਸ਼ਾ ਚਲਾਉਣ ਦਾ ਕੰਮ ਕਰਦਾ ਹੈ। ਪੀੜਤ ਨੇ ਦੱਸਿਆ ਕਿ 7 ਫਰਵਰੀ ਨੂੰ ਉਸ ਨੇ ਆਪਣਾ ਈ ਰਿਕਸ਼ਾ ਪਾਵਰ ਹਾਊਸ ਰੋਡ ’ਤੇ ਖੜਾ ਕੀਤਾ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ। ਥਾਣਾ ਸਿਵਲ ਲਾਈਨ ਦੇ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰ ਲਿਆ ਹੈ ਤੇ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਫੁਟੇਜ ਖੰਗਾਲੀ ਜਾ ਰਹੀ ਹੈ।