ਕੁੱਟਮਾਰ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ
ਕੁੱਟਮਾਰ ਦੇ ਦੋਸ਼ ਹੇਠ ਤਿੰਨ ਖਿਲਫ ਕੇਸ ਦਰਜ
Publish Date: Sat, 14 Feb 2026 04:40 PM (IST)
Updated Date: Sun, 15 Feb 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਲਵਪ੍ਰੀਤ ਸਿੰਘ ਵਾਸੀ ਜਨਤਾ ਨਗਰ ਨੇ ਦੱਸਿਆ ਕਿ ਬੀਰੂ, ਗੌਰਵ ਸ਼ਰਮਾ ਵਾਸੀ ਜਨਤਾ ਨਗਰ ਤੇ ਆਸ਼ੂ ਨੇ ਉਸ ਦੀ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।